ਜਿ਼ਲ੍ਹੇ ਵਿੱਚ ਵਿਧਾਨ ਸਭਾ ਚੋਣਾ ਲਈ 697953 ਵੋਟਰ ਆਪਣੀ ਵੋਟ ਦਾ ਕਰਨਗੇ ਇਸਤੇਮਾਲ
ਜਿ਼ਲ੍ਹੇ ਵਿੱਚ ਚੋਣਾ ਕਰਵਾਉਣ ਲਈ ਬਣਾਏ ਗਏ ਹਨ 752 ਪੋਲਿੰਗ ਸਟੇਸ਼ਨ ਪੋਲਿੰਗ ਪਾਰਟੀਆਂ ਨੂੰ ਅੱਜ ਕੀਤਾ ਗਿਆ ਬੂਥਾਂ ਲਈ ਰਵਾਨਾ, ਸ੍ਰੀ ਮੁਕਤਸਰ ਸਾਹਿਬ, 19 ਫਰਵਰੀ ( ਬੂਟਾ ਸਿੰਘ ) ਐਤਵਾਰ ਨੂੰ ਵੋਟਰਾਂ ਦਾ ਦਿਨ ਹੋਵੇਗਾ, ਇਸ ਦਿਨ ਜਿ਼ਲ੍ਹੇ ਦੇ ਵੋਟਰ ਪੰਜਾਬ ਵਿਧਾਨ ਸਭਾ ਦੀ ਚੋਣ ਲਈ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ । ਅੱਜ ਜ਼ਿਲ੍ਹੇ ਵਿੱਚ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਲਈ ਪੋਲਿੰਗ ਪਾਰਟੀਆਂ ਨੂੰ ਪੋਲਿੰਗ ਬੂਥਾਂ ਲਈ ਰਵਾਨਾ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 20 ਫਰਵਰੀ 2022 ਨੂੰ ਵਿਧਾਨ ਸਭਾ ਚੋਣਾਂ ਵਿਚ ਬਿਨ੍ਹਾਂ ਕਿਸੇ ਡਰ, ਲਾਲਚ ਜਾਂ ਭੈਅ ਦੇ ਵੱਧ ਚੜ੍ਹ ਕੇ ਮਤਦਾਨ ਕਰਨ। ਉਨਾਂ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸੁੱਰਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਥਾਨਕ ਪੁਲਿਸ ਤੋਂ ਇਲਾਵਾ ਕੇਂਦਰੀ ਬਲਾਂ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ। ਉਨਾਂ ਨੇ ਆਖਿਆ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਕਿਸੇ ਵੋਟਰ ਨੂੰ ਲਾਲਚ ਦੇਵੇ ਜਾਂ ਡਰਾਵੇ ਜਾਂ ਧਮਕਾਵੇ ਤਾਂ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਜਾਂ ਸੀਵਿਜਲ ਐਪ ...