ਸੰਜੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨ ਯੂਨੀਅਨਾ ਵੱਲੋਂ ਸ਼ਹਿਰ ਵਿੱਚ ਕੱਢਿਆ ਗਿਆ ਰੋਸ ਮਾਰਚ
ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ ।ਇਸ ਉਪਰੰਤ ਉਹ ਡੀ ਸੀ ਦਫਤਰ ਪਹੁੰਚ ਕੇ ਉਨ੍ਹਾਂ ਵੱਲੋਂ ਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ
ਇਸ ਮੌਕੇੇੇੇ ਮੀਡੀਆ ਦੀ ਟੀਮ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਐਮਐਸਪੀ ਮੁਤਾਬਕ ਫ਼ਸਲਾਂ ਦੀ ਪੂਰੀ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਵੇ ਅਤੇ ਲਖੀਮਪੁਰ ਖੀਰੀ ਕਤਲ ਕਾਂਡ ਦੀ ਜਾਂਚ ਦੌਰਾਨ ਕੇਂਦਰੀ ਮੰਤਰੀ ਅਜੈ ਮਿਸ਼ਰਾ ਟਹਿਣੀ ਸਾਜ਼ਿਸ਼ਕਰਤਾ ਸਾਬਤ ਹੋਣ ਕਾਰਨ ਉਸ ਨੂੰ ਮੰਤਰੀ ਤੋਂ ਲਾਹ ਕੇ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।ਉਨ੍ਹਾਂ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਅੰਦੋਲਨ ਦੌਰਾਨ ਕਿਸਾਨਾਂ ਉੱਪਰ ਹੋਏ ਪਰਚਿਆਂ ਨੂੰ ਰੱਦ ਕੀਤੇ ਜਾਣ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸੱਤ ਸੌ ਤੋਂ ਵੱਧ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜਾ ਦਿੱਤਾ ਜਾਵੇ ਅਤੇ ਪੱਕੀ ਨੌਕਰੀ ਦਾ ਪ੍ਰਬੰਧ ਕੀਤਾ ਜਾਵੇ ।ਉਨ੍ਹਾਂ ਮੰਗ ਕੀਤੀ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦਾ ਕੰਟਰੋਲ ਪੰਜਾਬ ਹਰਿਆਣੇ ਤੋਂ ਖੋਹ ਕੇ ਸਰਕਾਰ ਦੇ ਹੱਥ ਸੌਂਪਣ ਵਾਲਾ ਨਿੱਜੀ ਕਰਨ ਵਾਲਾ ਫੈਸਲਾ ਤੁਰੰਤ ਰੱਦ ਕੀਤਾ ਜਾਵੇ ਪਹਿਲਾਂ ਵਾਲੀ ਸਥਿਤੀ ਬਹਾਲ ਕੀਤੀ ਜਾਵੇ ।ਇਸ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਇਹ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਕਿਸਾਨਾਂ ਵੱਲੋਂ ਵੱਡੇ ਪੱਧਰ ਤੇ ਫਿਰ ਤੋਂ ਸਰਕਾਰ ਵਿਰੁੱਧ ਸੜਕਾਂ ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ ।
Comments
Post a Comment