ਪੁਲਿਸ ਦੇ ਜਵਾਨਾਂ ਦੀ ਸਿਹਤ ਦਾ ਧਿਆਨ ਹਰ ਹਾਲਤ ਵਿੱਚ ਰੱਖਿਆ ਜਾਵੇਗਾ-ਐਸ ਐਸ ਪੀ ਸ੍ਰੀ ਮੁਕਤਸਰ ਸਾਹਿਬ
9PB NEWS:- ਸ੍ਰੀ ਮੁਕਤਸਰ ਸਾਹਿਬ ( ਬੂਟਾ ਸਿੰਘ ) ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਪੁਲਿਸ ਕਰਮਚਾਰੀਆਂ ਨੂੰ ਅਨੁਸ਼ਾਸ਼ਨ ਵਿੱਚ ਪ੍ਰੱਪਕ ਅਤੇ ਆਪਣੇ ਕਿੱਤੇ ਪ੍ਰਤੀ ਮਾਹਿਰ ਕਰਨ ਦੇ ਮੰਤਵ ਨਾਲ ਜਿਲਾ ਪੁਲਿਸ ਲਾਈਨ ਵਿਖੇ ਬੀਤੇ ਕੁਝ ਸਮੇਂ ਤੋਂ ਹਫਤਾਵਰੀ ਪ੍ਰੇਡ ਕਰਵਾਈ ਜਾ ਰਹੀ ਹੈ। ਇਸ ਜਿਲਾ ਦੇ ਪੁਲਿਸ ਮੁਖੀ ਸ੍ਰੀ ਧਰੂਮਨ ਐਚ ਨਿੰਬਾਲੇ ਆਈ ਪੀ ਐਸ ਵੱਲੋਂ ਇਸ ਪ੍ਰੇਡ ਦੀ ਇੰਸਪੈਕਸ਼ਨ ਦੌਰਾਨ ਇਹ ਮਹਿਸੂਸ ਕੀਤਾ ਕਿ ਪੁਲਿਸ ਦੇ ਜਵਾਨ ਅਗਿਆਨਤਾ ਕਾਰਨ ਕਾਫੀ ਗਿਣਤੀ ਵਿੱਚ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜਤ ਹਨ ਅਤੇ ਉਹ ਕਠਿਨ ਪ੍ਰਸਥਤਿਆਂ ਵਿੱਚ ਹੀ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ। ਇਸ ਲਈ ਉਹਨਾਂ ਵੱਲੋਂ ਨਿੱਜੀ ਦਿਲਚਸਪੀ ਲੈ ਕੇ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਸ਼ਵਰਾ ਕਰਕੇ ਸਥਾਨਿਕ ਪੁਲਿਸ ਲਾਈਨ ਵਿਖੇ ਪੁਲਿਸ ਦੇ ਜਵਾਨਾਂ ਤੇ ਅਧਿਕਾਰੀਆਂ ਲਈ ਇੱਕ ਵਿਸ਼ੇਸ਼ ਸਿਹਤ ਜਾਗਰੂਕਤਾ ਤੇ ਮੁਫਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਚੈੱਕਅਪ ਕੈਂਪ ਵਿੱਚ 256 ਤੋ ਵੱਧ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਰੀਰਾਂ ਦੀ ਜਾਂਚ ਕੀਤੀ ਗਈ, ਉਹਨਾਂ ਦਾ ਬੱਲਡ ਪ੍ਰੈਸ਼ਰ, ਸ਼ੂਗਰ ਲੈਵਲ, ਦਿਲ ਦੀ ਧੜਕਨ ਅਤੇ ਜੋੜਾਂ ਦੀ ਸੋਜਸ਼ ਆਦਿ ਦੀ ਚੈਕਿੰਗ ਕੀਤੀ ਗਈ।ਇਸ ਮੌਕੇ ਡਾ: ਸੁਨੀਲ ਅਰੋੜਾ ਤੇ ਡਾ: ਨਵਰੋਜ ਗੋਇਲ ਜੋ ਇਹ ਦੋਨੋ ਡਾਕਟਰ ਐਮ ਡੀ ਸਨ ਤੇ ਸਰਕਾਰੀ ਹਸਪਤਾਲ ਤੋਂ ਆਪਣੀ ਸਮੁੱਚੀ ਟੀਮ ਸਮੇਤ ਪੁਲਿਸ ਲਾਈਨ ਵਿਖੇ ਪਹੁੰਚੇ ਸਨ। ਇਹਨਾਂ ਵੱਲੋਂ 400 ਦੇ ਕ੍ਰੀਬ ਪੁਲਿਸ ਅਧ...