ਪਹਿਲੀ ਬਰਸੀ ਮੌਕੇ ਵੱਡੀ ਗਿਣਤੀ ਚ ਸੰਗਤ ਨੇ ਸਵਰਗੀ ਗੁਰਰਾਜ ਸਿੰਘ ਫੱਤਣਵਾਲਾ ਨੂੰ ਭੇਟ ਕੀਤੇ ਸ਼ਰਧਾ ਦੇ ਫੁੱਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ ਪਹੁੰਚੇ
9PB NEWS:- ਸ੍ਰੀ ਮੁਕਤਸਰ ਸਾਹਿਬ ( ਬਲਕਰਨ ਕੋਲਧਾਰ ) ਸਾਬਕਾ ਚੇਅਰਮੈਨ ਮਨਜੀਤ ਸਿੰਘ ਫੱਤਣਵਾਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਦੇ ਪਿਤਾ ਸੀਨੀਅਰ ਅਕਾਲੀ ਆਗੂ ਗੁਰਰਾਜ ਸਿੰਘ ਫੱਤਣਵਾਲਾ ਦੀ ਪਹਿਲੀ ਬਰਸੀ ਸਬੰਧੀ ਅੱਜ ਧਾਰਮਿਕ ਸਮਾਗਮ ਸ੍ਰੀ ਦਰਬਾਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਕਰਵਾਏ ਗਏ । ਕੋਟਕਪੂਰਾ ਰੋਡ ਸਥਿਤ ਫੱਤਣਵਾਲਾ ਨਿਵਾਸ ਵਿਖੇ ਬੀਤੇ ਦੋ ਦਿਨ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਸਵੇਰੇ ਭੋਗ ਪਾਏ ਗਏ, ਇਸ ਉਪਰੰਤ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਹੋਏ। ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਗਗਨਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਦੇ ਵਿਚ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਆਸ ਪਾਸ ਦੇ ਲੋਕਾਂ ਨੇ ਹਾਜ਼ਰੀ ਲਵਾਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ਤੇ ਪਹੁੰਚੇ । ਕੀਰਤਨ ਉਪਰੰਤ ਸਟੇਜ ਸੰਚਾਲਨ ਕਰਦਿਆਂ ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੱਟੂ ਨੇ ਸਵਰਗੀ ਵਿਧਾਇਕ ਹਰਚੰਦ ਸਿੰਘ ਬਰਾੜ ਫੱਤਣਵਾਲਾ ਅਤੇ ਉਨਾਂ ਦੇ ਬੇਟੇ ਸਵਰਗੀ ਗੁਰਰਾਜ ਸਿੰਘ ਫਤਣਵਾਲਾ ਵੱਲੋਂ ਸ਼ਹਿਰ ਦੇ ਲਈ ਕੀਤੇ ਗਏ ਕਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਪਾਏ ਯੋਗਦਾਨ ਨੂੰ ਯਾਦ ਕੀਤਾ । ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਫੱਤਣ ਵਾਲਾ ਪਰਿਵਾਰ ਉਨਾਂ ਦਾ ਨਾਨਕਾ ਪਰਿਵਾਰ ਹੈ ਅਤੇ ਇਸ ਘਰ ਤੋਂ ਹੀ ਸ਼ੁਰੂਆਤੀ ਦੌਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਕਾਰਜ ਚੱਲਿਆ ਕਰਦੇ ਸਨ । ਉਨਾਂ ਕਿਹਾ ਕਿ ਸਰਦਾਰ ਹਰਚੰਦ ਸਿੰਘ ਫੱਤਣਵਾਲਾ ਅਤੇ ਗੁਰਰਾਜ ਸਿੰਘ ਫੱਤਣਵਾਲਾ ਸ ਪ੍ਰਕਾਸ਼ ਸਿੰਘ ਬਾਦਲ ਦੇ ਅਤਿ ਨਜ਼ਦੀਕੀਆਂ ਵਿੱਚੋਂ ਇੱਕ ਸਨ। ਉਨਾਂ ਕਿਹਾ ਕਿ ਇਸ ਪਰਿਵਾਰ ਨੇ ਹਮੇਸ਼ਾ ਹੀ ਅਕਾਲੀ ਦਲ ਦੀ ਚੜਦੀ ਕਲਾ ਚ ਆਪਣਾ ਯੋਗਦਾਨ ਪਾਇਆ ਹੈ। ਅੰਤ ਵਿਚ ਸੰਗਤ ਦਾ ਧੰਨਵਾਦ ਕਰਦਿਆਂ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਸਾਬਕਾ ਚੇਅਰਮੈਨ ਨੇ ਕਿਹਾ ਕਿ ਇਹ ਪਰਿਵਾਰ ਹਮੇਸ਼ਾ ਸ਼ਹਿਰ ਦੇ ਲੋਕਾਂ ਦੇ ਦੁੱਖ ਸੁੱਖ ਵਿਚ ਸਾਥੀ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਉਸੇ ਤਰਾ ਸਾਥੀ ਰਹੇਗਾ, ਉਨਾਂ ਦੇ ਪਿਤਾ ਜੀ ਨੇ ਉਨਾਂ ਨੂੰ ਸਿਰਫ਼ ਲੋਕ ਸੇਵਾ ਦੀ ਸਿੱਖਿਆ ਦਿੱਤੀ ਹੈ ਅਤੇ ਇਸ ਪਰਿਵਾਰ ਵੱਲੋਂ ਲੋਕ ਸੇਵਾ ਹਮੇਸ਼ਾ ਜਾਰੀ ਰਹੇਗੀ। ਇਸ ਮੌਕੇ ਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਪ੍ਰਧਾਨ ਯੂਥ ਅਕਾਲੀ ਦਲ, ਮਨਰਾਜ ਸਿੰਘ ਫੱਤਣਵਾਲਾ, ਜੈਰਾਜ ਸਿੰਘ ਫੱਤਣਵਾਲਾ,ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ, ਹਰਦੀਪ ਸਿੰਘ ਡਿੰਪੀ ਢਿੱਲੋਂ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਵਰਦੇਵ ਸਿੰਘ ਨੋਨੀ ਮਾਨ, ਜਗਬੀਰ ਸਿੰਘ ਸਾਬਕਾ ਵਿਧਾਇਕ, ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ, ਰੋਜੀ ਜੋਸਨ, ਜਸ਼ਨਬੀਰ ਸਿੰਘ ਹਰਗੋਬਿੰਦਪੁਰ ਸਾਹਿਬ, ਨਵਤੇਜ ਸਿੰਘ ਕਾਉਣੀ, ਮੋਂਟੂ ਵੋਹਰਾ ਆਦਿ ਹਾਜਰ ਸਨ।
Comments
Post a Comment