Posts

Showing posts from May, 2022

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਲਈ ਘਰ ਬੈਠੇ ਆਪਣੇ ਮੋਬਾਇਲ/ਕੰਮਪਿਊਟਰ ਰਾਹੀਂ ਸ਼ਿਕਾਇਤ ਦਰਜ ਕਰਵਾਉਣ ਅਤੇ ਸ਼ਿਕਾਇਤ ਦਾ ਸਟੇਟਸ ਚੈਕ ਕਰਨ ਸਬੰਧੀ ਪੀ.ਜੀ.ਆਰ.ਐਸ.ਪੋਰਟਲ ਕੀਤਾ ਸ਼ੁਰੂ

Image
ਸ੍ਰੀ ਮੁਕਤਸਰ ਸਾਹਿਬ( ਬੂਟਾ ਸਿੰਘ )  ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਲਈ ਘਰ ਬੈਠੇ ਆਪਣੇ ਮੋਬਾਇਲ/ਕੰਮਪਿਊਟਰ ਰਾਹੀਂ ਸ਼ਿਕਾਇਤ ਦਰਜ ਕਰਵਾਉਣ ਲਈ/ਸਟੇਟਸ ਚੈਕ ਕਰਨ/ਨਿਪਟਾਰਾ ਰਿਪੋਰਟ ਚੈਕ ਕਰਨ/ਅਪੀਲ ਦਾਇਰ ਕਰਨ ਲਈ ਪੀ.ਜੀ.ਆਰ.ਐਸ.ਪੋਰਟਲ ਸ਼ੁਰੂ ਕੀਤਾ ਗਿਆ ਹੈ।  ਉਹਨਾ ਦੱਸਿਆ ਕਿ ਇਹ ਪੋਰਟਲ ਮੁੱਖ ਮੰਤਰੀ , ਪੰਜਾਬ ਅਤੇ ਜਿਲੇ ਵਿੱਚ ਡਿਪਟੀ ਕਮਿਸ਼ਨਰ ਦੀ ਨਿਗਰਾਨੀ ਹੇਠ ਚਲ ਰਿਹਾ ਹੈ ਅਤੇ ਪੋਰਟਲ ਤੇ ਦਰਜ ਸ਼ਿਕਾਇਤ ਦਾ ਨਿਪਟਾਰਾ 14 ਦਿਨ ਅੰਦਰ-ਅੰਦਰ ਸਬੰਧਤ ਵਿਭਾਗ ਵੱਲੋਂ ਕੀਤਾ ਜਾਣਾ ਲਾਜਮੀ ਕੀਤਾ ਗਿਆ ਹੈ। ਉਹਨਾ ਦੱਸਿਆ ਕਿ ਸ਼ਿਕਾਇਤ ਕਰਤਾ ਪੀ.ਜ਼ੀ.ਆਰ.ਐਸ.ਪੋਰਟਲ ਤੇ ਮੋਬਾਇਲ ਜਾਂ ਕੰਮਪਿਊਟਰ ਰਾਹੀੇ  Connect.punjab.co.in  ਤੇ ਲਾਗ ਇੰਨ ਕਰਕੇ ਆਪਣੀ ਸਿਕਾਇਤ ਦਰਜ਼ ਕਰਵਾ ਸਕਦਾ ਹੈ ਅਤੇ ਸ਼ਿਕਾਇਤ ਕਰਤਾ ਪੀ.ਜੀ.ਆਰ.ਐਸ. ਪੋਰਟਲ ਤੇ ਦਰਜ ਕੀਤੀ ਗਈ ਸ਼ਿਕਾਇਤ ਦਾ ਸਟੇਟਸ ਘਰ ਬੈਠਕੇ  Connect.punjab.co.in  ਤੇ ਆਪਣਾ ਮੋਬਾਇਲ ਨੰਬਰ ਅਤੇ ਆਪਣੀ ਸ਼ਿਕਾਇਤ ਆਈ.ਡੀ. ਭਰਕੇ ਚੈਕ ਕਰ ਸਕਦਾ ਹੈ। ਸਿਕਾਇਤ ਕਰਤਾ ਟੋਲ ਫਰੀ ਨੰਬਰ 1100 ਤੇ ਕਾਲ ਕਰਕੇ ਜਾਂ ਨਜਦੀਕੀ ਸੇਵਾ ਕੇਂਦਰ ਤੇ ਜਾ ਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।   ਡਿਪਟੀ ਕਮਿਸ਼ਨਰ ਜੀ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਆਪਣੀ ਸ਼ਿਕਾਇਤ ਦਾ ਨਿਪਟਾਰਾ ਨਾ ਹੋਣ ਜਾਂ ਵਿਭਾਗ ਵੱਲੋਂ ਸੰਤੁਸ਼ਟੀਜਨਕ ਜਵਾਬ ਨਾ ਦਿੱਤੇ ਜਾ

ਚੌਥੀ ਵਾਰੀ 1ਲੱਖ28 ਹਜਾਰ ਵਿੱਚ ਹੋਈ ਰਾਖਵੀ ਜਮੀਨ ਦੀ ਬੋਲੀ

Image
  9PB NEWS:-  ਸ੍ਰੀ ਮੁਕਤਸਰ ਸਾਹਿਬ ( ਬਲਵੰਤ ਸਿੰਘ ਸੰਮੇਵਾਲੀ ) ਪਿੰਡ ਭੁੱਟੀ ਵਾਲਾ ਚ ਮਜਦੂਰਾਂ ਲਈ ਰਾਖਵੀਂ ਪੰਚਾਇਤੀ ਜਮੀਨ ਦੀ ਬੋਲੀ ਚੌਥੀ ਵਾਰ 3 ਏਕੜ 2 ਕਨਾਲ ਦੀ 1 ਲੱਖ 28 ਹਜਾਰ ਚਰਨਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਨੂੰ ਮਿਲੀ ਮਜ਼ਦੂਰਾਂ ਲਈ ਰਾਖਵੀੰ ਜਮੀਨ । ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਬਾਜ ਸਿੰਘ ਭੁੱਟੀ ਵਾਲਾ ਨੇ ਕਿਹਾ ਕਿ ਅੱਜ ਪਿੰਡ ਭੁੱਟੀ ਵਾਲਾ ਵਿੱਚ 10 ਵਜੇ ਰਾਖਵੀਂ ਪੰਚਾਇਤੀ ਜਮੀਨ ਦੀ ਬੋਲੀ ਸ਼ੁਰੂ ਹੋਈ ਤਾਂ ਮਜ਼ਦੂਰਾਂ ਵਲੋਂ ਘੱਟ ਰੈਟ ਤੇ ਜਮੀਨ ਲੈਣ ਲਈ ਤਿੰਨ ਮਜ਼ਦੂਰਾਂ ਖੜੇ ਸਨ ਅਤੇ ਜਗੀਰਦਾਰਾਂ ਵਲੋਂ ਦੋ ਡੰਮੀ ਬੋਲੀ ਦੇਣ ਵਾਲੇ ਵੀ ਖੜੇ ਕੀਤੇ ਗੲੇ ਸਨ । ਘੱਟ ਰੇਟ ਜਮੀਨ ਲੈਣ ਵਾਲੇ ਮਜਦੂਰਾਂ ਨੇ 90 ਹਜਾਰ ਤਕ ਬੋਲੀ ਦੇ ਕੇ ਬੋਲੀ ਦੇਣੀ ਬੰਦ ਕਰ ਦਿੱਤੀ ਤਾਂ ਦੋਵੇਂ ਡੰਮੀ ਬੋਲੀ ਵਾਲਿਆਂ ਨੇ ਬੋਲੀ ਲਾਉਣੀ ਜਾਰੀ ਰੱਖੀ ਅਤੇ 1 ਲੱਖ 28 ਹਜਾਰ ਤੇ ਗੁਰਚਰਨ ਸਿੰਘ ਪੁੱਤਰ ਗੁਰਨਾਮ ਸਿੰਘ ਦੇ ਨਾਮ ਮਜ਼ਦੂਰਾਂ ਲਈ ਰਾਖਵੀਂ ਪੰਚਾਇਤੀ ਜਮੀਨ ਦੇ ਦਿੱਤੀ ਗਈ ।ਯੂਨੀਅਨ ਆਗੂਆਂ ਨੇ ਪੰਚਾਇਤੀ ਸੈਕਟਰੀ ਅਤੇ ਪੰਚਾਇਤੀ ਨੂੰ ਆਖਿਆ ਕਿ ਪੰਚਾਇਤੀ ਕਾਰਵਾਈ ਰਜਿਸਟਰ ਵਿੱਚ ਲਿਖਿਆ ਜਾਵੇ ਕਿ ਜੇਕਰ ਇਹ ਮਜਦੂਰ ਖੁਦ ਵਾਹੀ ਨਹੀਂ ਕਰਦਾ ਤਾਂ ਇਸ ਤੋਂ ਜਮੀਨ ਬਿਨਾਂ ਠੇਕਾ ਦਿੱਤਿਆਂ ਵਾਪਿਸ ਲਈ ਜਾਵੇਗੀ ਅਤੇ ਉਸ ਖਿਲਾਫ 420 ਦਾ ਕੇਸ ਦਰਜ ਕੀਤਾ ਜਾਵੇਗਾ ਪਰ ਅਧਿਕਾਰੀਆਂ ਵਲੋਂ ਅਜਿਹਾ ਨਹੀਂ ਕੀਤਾ ਗਿਆ ।ਯੂਨੀਅਨ ਆਗੂਆਂ ਨੇ ਆਖਿਆ ਕਿ ਮਜ਼ਦੂਰ

ਪਨਬੱਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜਮਾਂ ਦੀਆਂ ਮੰਗਾ ਤੇ ਧਿਆਨ ਦੇਵੇ ਸਰਕਾਰ- ਗੁਰਪ੍ਰੀਤ ਸਿੰਘ ਢਿੱਲੋਂ        

Image
ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋ ਪੰਜਾਬ ਦੇ ਸਾਰੇ ਐਮ ਐਲ ਏ ਸਹਿਬਾਨਾ ਨੂੰ ਆਪਣੀਆਂ ਮੰਗਾ ਦੇ ਸੰਬੰਧ ਵਿੱਚ ਸੌਂਪੇ ਮੰਗ ਪੱਤਰ- ਕਮਲ ਕੁਮਾਰ 2 ਜੂਨ ਨੂੰ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਅਤੇ ਅਧਿਕਾਰੀਆਂ ਦੀ ਧੱਕੇਸ਼ਾਹੀ ਅਤੇ ਮੰਗਾਂ ਤੋਂ ਕਰਾਉਣਗੇ ਜਾਣੂ-ਤਰਸੇਮ ਸਿੰਘ ਸ੍ਰੀ ਮੁਕਤਸਰ( ਬੂਟਾ ਸਿੰਘ ) ਪੰਜਾਬ ਰੋਡਵੇਜ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸਾਰੇ ਪੰਜਾਬ ਵਿੱਚ ਐਮ ਐਲ ਏ ਅਤੇ ਕੈਬਨਿਟ ਮੰਤਰੀ ਸਾਹਿਬਾਨਾ ਨੂੰ ਮੰਗ ਪੱਤਰ ਦਿੱਤੇ ਗਏ ਤੇ ਅਪਣੀ ਮੰਗਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਸਾਰੇ ਹੀ ਐੱਮ ਐਲ ਏ ਸਾਹਿਬਾਨਾਂ ਤੋ ਮੰਗ ਕੀਤੀ ਕਿ ਸਾਡੀਆਂ ਮੰਗਾਂ ਸਬੰਧੀ ਹੜਤਾਲ ਰੱਖੀ ਗਈ ਹੈ ਪ੍ਰੰਤੂ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ ਇਸ ਲਈ ਆਪ ਜੀ ਵਲੋ ਮੁੱਖ ਮੰਤਰੀ ਸਾਹਿਬ ਨਾਲ ਪੈਨਲ ਮੀਟਿੰਗ ਕਰਾਈ ਜਾਵੇ ਤਾਂ ਜੋ ਸਾਡੀਆਂ ਮੰਗਾਂ ਦਾ ਸਾਰਥਿਕ ਹੱਲ ਕੱਢਿਆ ਜਾ ਸਕੇ। ਸੂਬਾ ਸਰਪ੍ਰਸਤ ਕਮਲ ਕੁਮਾਰ, ਡੀਪੂ ਸਰਪ੍ਰਸਤ ਹਰਜਿੰਦਰ ਸਿੰਘ ਸੇਖੋਂ , ਪ੍ਰਧਾਨ ਜਗਸੀਰ ਸਿੰਘ ਮਾਣਕ ,ਸੀ ਮੀਤ ਪ੍ਰਧਾਨ ਪ੍ਰਗਟ ਸਿੰਘ ਅਤੇ ਕੈਸ਼ੀਅਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਜਥੇਬੰਦੀ ਵੱਲੋ ਪਿਛਲੇ ਇੱਕ ਮਹੀਨੇ ਤੋ ਪੰਜਾਬ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਆਪਣੀਆਂ ਮੰਗਾ ਦੇ ਸੰਬੰਧ ਵਿੱਚ ਮਿਤੀ 8,9 ਅਤੇ 10 ਜੂਨ ਦੀ ਹੜਤਾਲ ਸੰਬੰਧੀ ਨੋਟਿਸ ਦਿੱਤੇ ਹੋਏ ਨੇ ਪਰ

ਜੇਕਰ ਮੁਲਾਜ਼ਮਾਂ ਦੇ ਮਸਲੇ ਦਾ ਹੱਲ ਨਾ ਕੀਤਾ ਤਾਂ ਡਾਇਰੈਕਟਰ ਟਰਾਂਸਪੋਰਟ ਅਤੇ ਸਕੈਟਰੀ ਟਰਾਂਸਪੋਰਟ ਦਾ ਕੀਤਾ ਜਾਵੇਗਾ ਘਿਰਾੳ

Image
ਮੈਨੇਜਮੈਂਟ ਦੇ ਤਾਨਾਸ਼ਾਹੀ ਰਵੱਈਏ ਕਰਕੇ ਪੰਜਾਬ ਰੋਡਵੇਜ਼ ਪਨਬੱਸ ਦੇ ਡਿਪੂ ਬੰਦ ਅੱਜ ਪੀ ਆਰ ਟੀ ਸੀ ਦੇ ਡਿਪੂ ਵੀ ਅੱਜ ਤੋਂ ਹੋਣਗੇ ਬੰਦ ਸ੍ਰੀ ਮੁਕਤਸਰ ਸਾਹਿਬ ( ਬੂਟਾ ਸਿੰਘ )ਪੰਜਾਬ ਰੋਡਵੇਜ਼ ਪਨਬੱਸ / ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋ ਟਰਾਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਦੁਆਰਾ ਕੱਚੇ ਮੁਲਾਜਮਾਂ ਨਾਲ ਗੁਲਾਮਾ ਵਾਗ ਵਿਵਹਾਰ ਕਰਨ ਅਤੇ ਕੱਚੇ ਮੁਲਾਜਮਾਂ ਲਈ ਤਾਨੇਸ਼ਾਹੀ ਰਵੱਈਆਂ ਅਪਣਾਉਣ ਤੋ ਤੰਗ ਆ ਕੇ ਕੱਲ ਦੁਪਹਿਰ 12 ਵਜੇ ਤੋ ਸਾਰੇ ਪੰਜਾਬ ਦੇ ਪੰਜਾਬ ਰੋਡਵੇਜ਼ ਦੇ ਡਿੱਪੂ ਬੰਦ ਕਰਕੇ ਮੈਨੇਜਮੈਂਟ ਪ੍ਤੀ ਰੋਸ ਪ੍ਗਟ ਕੀਤਾ ਗਿਆ। ਸ੍ਰੀ ਮੁਕਤਸਰ ਸਾਹਿਬ ਡਿੱਪੂ ਦੇ ਗੇਟ ਤੇ ਬੋਲਦਿਆਂ ਜਥੇਬੰਦੀ ਦੇ ਸੂਬਾ ਸਰਪ੍ਰਸਤ ਕਮਲ ਕੁਮਾਰ ਨੇ ਦੱਸਿਆ ਕਿ ਟਰਾਸਪੋਰਟ ਵਿਭਾਗ ਦੇ ਉਚ ਅਧਿਕਾਰੀ ਭਾਰਤ ਦੇ ਸੰਵਿਧਾਨ ਤੋ ਉਲਟ ਜਾ ਕੇ ਕੱਚੇ ਮੁਲਾਜਮਾਂ ਨਾਲ ਤਾਨਾਸ਼ਾਹੀ ਰਵੱਈਆਂ ਅਪਣਾ ਕੇ ਉਹਨਾਂ ਦਾ ਸ਼ੋਸ਼ਣ ਕਰ ਰਹੇ ਹਨ। ਕੱਚੇ ਮੁਲਾਜਮ ਜੋ ਕਿ ਲੰਬੇ ਰੂਟਾਂ ਤੇ ਬੱਸਾਂ ਵਿੱਚ ਪੰਜਾਬ ਦੀ ਜਨਤਾ ਨੂੰ ਸਫਰ ਸਹੂਲਤ ਪ੍ਦਾਨ ਕਰਦੇ ਹਨ ਉਹਨਾਂ ਦਾ ਰੋਟੀ ਪਾਣੀ ਤੱਕ ਰਸਤੇ ਵਿੱਚ ਜਬਰੀ ਬੰਦ ਕਰਵਾਇਆ ਜਾ ਰਿਹਾ ਹੈ ਅਤੇ ਜੇਕਰ ਕੋਈ ਮੁਲਾਜਮ ਕਿਸੇ ਵੀ ਢਾਬੇ ਤੇ ਰਾਸਤੇ ਵਿੱਚ ਕਿਸੇ ਸਵਾਰੀ ਨੂੰ ਮੁਸ਼ਕਿਲ ਆਉਣ ਤੇ ਬੱਸ ਰੋਕਦਾ ਹੈ ਤਾਂ ਉਸਦੀ ਨਜਾਇਜ ਰਿਪੋਰਟ ਕਰਕੇ ਉਸਨੂੰ ਡਿਊਟੀ ਤੋ ਬਗੈਰ ਸੁਣਵਾਈ ਫਾਰਗ ਕਰ ਦਿੱਤਾ ਜਾਦਾ ਹੈ। ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦੇ ਸੁ

ਕੈਬਨਿਟ ਮੰਤਰੀ, ਪੰਜਾਬ 21 ਮਈ ਨੂੰ ਮਲੋਟ ਵਿੱਚ ਆਰੀਅਨਜ਼ ਦੇ ਸਮਾਗਮ ਵਿੱਚ ਹੋਣਗੇ ਸ਼ਾਮਿਲ  

Image
9PB NEWS:- ਸ੍ਰੀ ਮੁਕਤਸਰ ਸਾਹਿਬ ( ਗੁਰਜੰਟ ਸਿੰਘ ਭੱਟੀ )ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਦੁਆਰਾ ਮਲੋਟ ਖੇਤਰ ਦੇ ਲਗਭਗ 40- 50 ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੇ ਮਿਸਾਲੀ ਕੰਮ ਅਤੇ ਮਹੱਤਵਪੂਰਨ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਮਲੋਟ ਵਿੱਚ 21 ਮਈ ਨੂੰ ਅਧਿਆਪਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਜਾਵੇਗਾ।ਇਸ ਸਮਾਗਮ ਵਿੱਚ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਮਲਕੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐੱਸ ਈ) ਸ਼੍ਰੀ ਮੁਕਤਸਰ ਸਾਹਿਬ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਇਸ ਸਮਾਰੋਹ ਦੀ ਪ੍ਰਧਾਨਗੀ ਕਰਨਗੇ।ਕਟਾਰੀਆ ਨੇ ਕਿਹਾ ਕਿ ਇਸ ਖੇਤਰ ਦੀ ਪਛੜੀ ਬੈਲਟ ਦੇ ਬਹੁਤੇ ਵਿਦਿਆਰਥੀ ਵੱਡੇ ਵਿਦਿਅਕ ਅਦਾਰਿਆਂ ਵਿੱਚ ਪ੍ਰੋਫੈਸ਼ਨਲ ਕੋਰਸਾਂ ਦੀ ਉੱਚ ਫੀਸ ਭਰਨ ਦੇ ਯੋਗ ਨਹੀਂ ਹਨ। ਪਰ ਆਰੀਅਨਜ਼ ਲੋੜਵੰਦ ਅਤੇ ਲਾਇਕ ਵਿਦਿਆਰਥੀਆਂ ਲਈ ਪਹਿਲੀ ਪਸੰਦ ਵਜੋਂ ਉਭਰਿਆ ਹੈ ਕਿਉਂਕਿ ਇਸ ਵਿੱਚ ਵੱਖ-ਵੱਖ ਸਕਾਲਰਸ਼ਿਪ ਪ੍ਰੋਗਰਾਮ ਪੇਸ਼ ਕੀਤੇ ਜਾ ਰਹੇ ਹਨ।ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਦੇ ਇੱਕ ਵਫ਼ਦ ਨੇ ਹਾਲ ਹੀ ਵਿੱਚ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਵਿੱਚ ਪੇਸ਼ ਕੀਤੀਆਂ ਜਾ ਰਹੀਆਂ ਵਿਦਿਆਰਥੀ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਤਕਨੀ

ਗੁੰਡਾਗਰਦੀ ਕਰਨ ਵਾਲੇ ਬਾਦਲਾਂ ਦੇ ਆਰਬਿਟ ਬੱਸ ਆਪਰੇਟਰ ਤੋਂ ਮੰਗਵਾਈ ਜਨਤਕ ਮਾਫੀ

Image
9PB NEWS:- ਸ੍ਰੀ ਮੁਕਤਸਰ ਸਾਹਿਬ ( ਗੁਰਜੰਟ ਸਿੰਘ ਭੱਟੀ )ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿੱਚ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਵੱਲੋਂ, ਕੱਲ੍ਹ ਬੀਤੇ ਦਿਨੀਂ ਵਿਦਿਆਰਥੀ ਆਗੂਆਂ ਦੀ ਕੁੱਟਮਾਰ ਕਰਨ ਵਾਲੇ ਆਰਬਿਟ ਬੱਸ ਆਪਰੇਟਰਾਂ ਤੇ ਬਣਦੀ ਕਾਰਵਾਈ ਕਰਾਉਣ ਅਤੇ ਕਾਲਜ ਸਾਹਮਣੇ ਬੱਸ ਸਟਾਪ ਬਣਵਾਉਣ ਦੀ ਮੰਗ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਕੋਟਕਪੂਰਾ ਰੋਡ(ਸ੍ਰੀ ਮੁਕਤਸਰ ਸਾਹਿਬ) ਜਾਮ ਕੀਤਾ ਗਿਆ।ਵਿਦਿਆਰਥੀਆਂ ਦੇ ਇਸ ਧਰਨੇ ਵਿੱਚ ਨੌਜਵਾਨ ਭਾਰਤ ਸਭਾ,ਪੇਂਡੂ ਮਜ਼ਦੂਰ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਪੂਰਨ ਸਹਿਯੋਗ ਸਦਕਾ ਸੰਘਰਸ਼ ਜੇਤੂ ਹੋ ਨਿਬੜਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਟੂਡੈਂਟਸ ਯੂਨੀਅਨ ਦੇ ਜਿਲ੍ਹਾ ਆਗੂ ਸੁਖਪ੍ਰੀਤ ਕੌਰ,ਜਸਪ੍ਰੀਤ ਕੌਰ,ਮਮਤਾ ਰਾਣੀ,ਨੌਜਵਾਨ ਭਰਤ ਸਭਾ ਦੇ ਸੂਬਾ ਜਰਨਲ ਸਕੱਤਰ ਮੰਗਾ ਅਜਾਦ ਨੇ ਦੱਸਿਆ ਕਿ ਸਰਕਾਰੀ ਕਾਲਜ ਦੇ ਵਿਦਿਆਰਥੀ ਪਿਛਲੇ ਲੰਮੇ ਸਮੇਂ ਤੋਂ ਬੱਸ ਸੰਬੰਧੀ ਆ ਰਹੀਆਂ ਦਿੱਕਤਾਂ ਨਾਲ ਜੂਝ ਰਹੇ ਹਨ।ਹਰ ਰੋਜ ਵਿਦਿਆਰਥੀਆਂ ਨਾਲ ਬੱਸ ਕੰਡਕਟਰਾਂ ਵੱਲੋਂ ਬਦਸਲੂਕੀ ਵਧਦੀ ਜਾ ਰਹੀ ਹੈ।ਪਰ ਬੀਤੀ 18 ਮਈ ਨੂੰ ਵਿਦਿਆਰਥੀਆਂ ਦੀ ਅੱਧੀ ਟਿਕਟ ਦੇ ਅਧਿਕਾਰ ਨੂੰ ਕੁਚਲਦੇ ਹੋਏ ਆਰਬਿਟ ਬੱਸ ਆਪਰੇਟਰਾਂ ਵੱਲੋਂ ਵਿਦਿਆਰਥੀਆਂ ਦੀ ਪੂਰੀ ਟਿਕਟ ਕੱਟਣ ਦੀ ਧਮਕੀ ਦਿੱਤੀ ਗਈ ਸੀ ਅਤੇ ਬਾਅਦ ਵਿੱਚ ਇਹਨਾਂ ਵਿਦਿਆਰਥੀ ਆਗੂਆਂ ਨੂੰ ਬੱਸ ਸਟੈਂਡ ਲਿਆ ਕੇ ਕੁੱਟ ਮਾਰ ਕੀਤੀ ਗਈ ਸੀ।

ਜ਼ਮੀਨੀ ਵਿਵਾਦ ਦੇ ਚਲਦਿਆਂ ਨੂੰਹ-ਪੁੱਤ ਨੇ ਕੀਤੀ ਬੁੱਢੇ ਮਾਪਿਆਂ ਦੀ ਕੁੱਟਮਾਰ, ਗੰਭੀਰ ਜ਼ਖਮੀ

Image
9PB NEWS:-  ਸ੍ਰੀ ਮੁਕਤਸਰ ਸਾਹਿਬ ( ਗੁਰਜੰਟ ਸਿੰਘ ਭੱਟੀ ) ਮੁਕਤਸਰ ਸਾਹਿਬ ਤੋਂ ਕੁਝ ਹੀ ਦੂਰੀ ਤੇ ਪਿੰਡ ਗੁਲਾਬੇਵਾਲਾ ਵਿਖੇ ਜ਼ਮੀਨੀ ਵਿਵਾਦ ਦੇ ਚਲਦਿਆਂ ਨੂੰਹ-ਪੁੱਤ ਵੱਲੋਂ ਮਾਤਾ ਪਿਤਾ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।  ਪਿੰਡ ਗੁਲਾਬੇਵਾਲਾ ਦੇ ਰਹਿਣ ਵਾਲੇ ਕਰਨੈਲ ਸਿੰਘ ਪੁੱਤਰ ਕਰਤਾਰ ਸਿੰਘ ਅਤੇ ਕੁਲਵਿੰਦਰ ਕੌਰ ਪਤਨੀ ਕਰਨੈਲ ਸਿੰਘ ਜੋ ਕਿ ਜ਼ਮੀਨੀ ਵਿਵਾਦ ਦੇ ਚਲਦਿਆਂ ਤਕਰੀਬਨ ਛੇ ਮਹੀਨਿਆਂ ਤੋਂ ਆਪਣੀ ਭੈਣ ਕੋਲ ਪਿੰਡ ਮਨੀਆਂ ਵਾਲੇ ਰਹੇ ਸਨ ਤਾਂ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਪੁੱਤਰ ਨਿਰਮਲ ਸਿੰਘ ਅਤੇ ਨੂੰਹ ਵੱਲੋਂ ਉਨ੍ਹਾਂ ਨਾਲ ਕਥਿਤ ਕੁੱਟਮਾਰ ਕੀਤੀ ਗਈ ਸੀ। ਕਰਨੈਲ ਸਿੰਘ ਆਪਣੇ ਕੁਝ ਰਿਸ਼ਤੇਦਾਰਾਂ ਨਾਲ ਜਦ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਦਰਖਾਸਤ ਲਈ ਆਇਆ ਤਾਂ ਜਦ ਉਹ ਵਾਪਸ ਪਿੰਡ ਜਾਣ ਲੱਗੇ ਤਾਂ ਘਰ ਪਹੁੰਚਦਿਆਂ ਹੀ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੂੰ ਨਾਲ ਲੈ ਕੇ ਨਿਰਮਲ ਸਿੰਘ ਅਤੇ ਉਸਦੀ ਪਤਨੀ ਸੁਖਪ੍ਰੀਤ ਕੌਰ ਨੇ ਕਰਨੈਲ ਸਿੰਘ ਉਸਦੀ ਪਤਨੀ ਕੁਲਵਿੰਦਰ ਕੌਰ ਨਾਲ ਦੁਬਾਰਾ ਕੁੱਟਮਾਰ ਕੀਤੀ ਤੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ। ਇਸ ਦੀ ਸੂਚਨਾ ਥਾਣਾ ਸਦਰ ਪੁਲਸ ਨੂੰ ਲੱਗਾ ਤਾਂ ਮੌਕੇ ’ਤੇ ਪਿੰਡ ਗੁਲਾਬੇਵਾਲਾ ਵਿਖੇ ਪੁਲਸ ਨੇ ਪਹੁੰਚ ਕੇ ਕਰਨੈਲ ਸਿੰਘ ਤੇ ਉਸ ਦੀ ਪਤਨੀ ਕੁਲਵਿੰਦਰ ਕੌਰ ਨੂੰ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖਲ ਕਰਵਾ ਦਿੱਤਾ । ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ’ਚ ਇਲ

ਜਿਲਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਦਾ ਨਸ਼ਾ ਵਿਰੋਧੀ ਅਭਿਆਨ, 48 ਘੰਟਿਆਂ ਵਿੱਚ 11 ਮੁੱਕਦਮੇ ਦਰਜ, 16 ਦੋਸ਼ੀ ਕਾਬੂ

Image
9PB NEWS:-  ਸ੍ਰੀ ਮੁਕਤਸਰ ਸਾਹਿਬ( ਗੁਰਜੰਟ ਸਿੰਘ ਭੱਟੀ ) ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਪੁਲਿਸ ਮੁਖੀ ਸ੍ਰੀ ਧਰੂਮਨ ਐਚ ਨਿੰਬਾਲੇ ਆਈ ਪੀ ਐਸ ਵੱਲੋਂ ਬੀਤੇ ਦਿਨੀ ਇੱਕ ਵਿਸ਼ੇਸ ਨਸ਼ਾ ਵਿਰੋਧੀ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਇਸਦਾ ਮੁੱਖ ਮਕਸਦ ਇਸ ਜਿਲਾ ਨੂੰ ਪੂਰੀ ਤਰਾਂ ਨਾਲ ਨਸ਼ਾ ਮੁਕਤ ਕਰਨਾ ਹੈ। ਇਸ ਮਕਸਦ ਦੀ ਪ੍ਰਾਪਤੀ ਲਈ ਇਸ ਜਿਲਾ ਦੇ ਸਾਰੇ ਥਾਣਾ ਮੁਖੀਆਂ ਵੱਲੋਂ ਆਪਣੇ ਆਪਣੇ ਇਲਾਕਾ ਵਿੱਚ ਨਸ਼ੇ ਦੇ ਖਾਤਮੇ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਇਹਨਾਂ ਕੋਸ਼ਿਸ਼ਾਂ ਦੇ ਸਾਰਥਿਕ ਨਤੀਜੇ ਵੀ ਆਏ ਦਿਨ ਸਾਹਮਣੇ ਆ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ 48 ਘੰਟਿਆਂ ਦੌਰਾਨ ਜਿਲਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀਆਂ ਕੋਸ਼ਿਸ਼ਾਂ ਸਦਕਾ ਇਸ ਜਿਲਾ ਦੀ ਹਦੂਦ ਅੰਦਰ ਵੱਖ ਵੱਖ ਥਾਣਿਆਂ ਵਿੱਚ ਐਨ ਡੀ ਪੀ ਐਸ ਐਕਟ ਤਹਿਤ ਕੁੱਲ 05 ਮੁੱਕਦਮੇ ਦਰਜ ਕੀਤੇ ਗਏ ਹਨ ਜਦੋ ਕਿ ਆਬਕਾਰੀ ਐਕਟ ਤਹਿਤ 04 ਮੁਕੱਦਮੇ ਦਰਜ ਕੀਤੇ ਗਏ ਹਨ। ਇਸਤੋਂ ਇਲਾਵਾ ਜੂਆ ਐਕਟ ਤੇ ਆਈ ਪੀ ਸੀ ਤਹਿਤ ਇਕ-ਇਕ ਮੁੱਕਦਮਾ ਦਰਜ ਕਰਕੇ ਕੁੱਲ 16 ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕੀਤਾ ਗਿਆ ਹੈ। ਇਹਨਾਂ ਗੈਰ ਸਮਾਜੀ ਸੋਚ ਵਾਲੇ ਸ਼ੱਕੀ ਵਿਅਕਤੀਆਂ ਪਾਸੋਂ 1650 ਨਸ਼ੀਲੀਆਂ ਗੋਲੀਆਂ, 66.07 ਗ੍ਰਾਮ ਹੈਰੋਇਨ, 93 ਬੋਤਲਾਂ ਸ਼ਰਾਬ ਠੇਕਾ (ਹਰਿਆਣਾ ਮਾਰਕਾ) , 1100 ਰੁਪਏ ਕੈਸ਼, ਦੋ ਟਰੈਕਟਰ ਟਰਾਲੀਆਂ ਅਤੇ ਦੋ ਮੋਟਰਸਾਈਕਲ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਹਨਾ ਕਾਬੂ ਕੀਤੇ ਵਿਅਕਤੀਆਂ ਵਿੱ

ਸਾਊਦੀ ਅਰਬ ਵਾਲੇ ਬਲਵਿੰਦਰ ਦੀ ਬਲੱਡ ਮਨੀ ਲਈ 14 ਲੱਖ ਰੁਪਏ ਘੱਟ ਮਹਿਜ 72 ਘੰਟੇ ਬਾਕੀ,ਪਰਿਵਾਰਕ ਮੈਂਬਰ ਨੇ ਪੰਜਾਬੀਆਂ ਨੂੰ ਅਤੇ ਪੰਜਾਬ ਸਰਕਾਰ ਨੂੰ ਮੱਦਦ ਦੀ ਕੀਤੀ ਅਪੀਲ

Image
9PB NEWS:-  ਸ੍ਰੀ ਮੁਕਤਸਰ ਸਾਹਿਬ ( ਗੁਰਜੰਟ ਸਿੰਘ ਭੱਟੀ )ਮੁਕਤਸਰ  ਦੇ ਨੇੜਲੇ ਪਿੰਡ ਮੱਲਣ ਦਾ ਵਾਸੀ ਬਲਵਿਦਰ  ਸਿੰਘ ਜੋ ਕਿ ਸਾਊਦੀ ਅਰਬ ਵਿਚ ਮੌਤ ਦੀ ਸ਼ਜਾ ਭੁਗਤ ਰਿਹਾ ਹੈ ਦੇ ਸਬੰਧ ਵਿਚ ਬਲੱਡ ਮਨੀ ਦੋ ਕਰੋੜ ਰੁਪਏ ਇਕੱਠੇ ਕਰਨ ਲਈ ਪਰਿਵਾਰ ਵੱਲੋਂ ਦੇਸ਼ ਵਿਦੇਸ਼ ਵਿਚ ਪੰਜਾਬੀਆਂ ਨੂੰ ਅਪੀਲ ਕੀਤੀ ਗਈ ਸੀ। ਜੇਕਰ 15 ਮਈ ਤੱਕ ਬਲੱਡ ਮਨੀ ਨਾ ਭਰੀ ਗਈ ਤਾਂ ਸਾਊਦੀ ਅਰਬ ਦੇ ਕਾਨੂੰਨ ਅਨੁਸਾਰ ਬਲਵਿੰਦਰ ਸਿੰਘ ਦਾ ਸਿਰ ਕਲਮ ਕਰ ਦਿੱਤਾ ਜਾਵੇਗਾ। ਇਸ ਲਈ ਹੁਣ ਪਰਿਵਾਰ ਕੋਲ ਕਰੀਬ 1 ਕਰੋੜ 86 ਲੱਖ ਰੁਪਏ ਇਕੱਠਾ ਹੋ ਚੁੱਕਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਜ਼ੋ 40 ਲੱਖ ਰੁਪਏ ਸਾਊਦੀ ਅਰਬ ਵਿਚ ਇਕ ਕੰਪਨੀ ਜਿਸ ਵਿਚ ਬਲਵਿੰਦਰ ਸਿੰਘ ਕੰਮ ਕਰਦਾ ਸੀ ਨੇ ਦੇਣ ਦਾ ਵਾਅਦਾ ਕੀਤਾ ਸੀ ਉਹਨਾ ਨੇ ਪੈਸੇ ਨਹੀਂ ਦਿੱਤੇ। ਜੇਕਰ ਉਹ 40 ਲੱਖ ਰੁਪਏ ਕੰਪਨੀ ਦੇ ਦਿੰਦੀ ਤਾਂ ਹੁਣ ਤੱਕ ਪੈਸੇ ਪੂਰੇ ਹੋ ਗਏ ਹੁੰਦੇ। ਪਰ ਪਰਿਵਾਰਕ ਮੈਂਬਰਾਂ ਅਨੁਸਾਰ ਕੰਪਨੀ ਹੁਣ ਫੋਨ ਹੀ ਨਹੀਂ ਚੁੱਕ ਰਹੀ। ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੇ ਸਰਕਾਰ ਤੋਂ ਪੈਸਿਆਂ ਦੀ ਅਪੀਲ ਲਈ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ।ਪਰਿਵਾਰਕ ਨੇ ਦੱਸਿਆ ਕਿ ਮੰਗ ਪੱਤਰ ਦੇ ਦਿੱਤਾ ਪਰ  ਅਜੇ ਇਧਰ ਵੀ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ। ਉਹਨਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਮਹਿਜ ਕਰੀਬ 72 ਘੰਟੇ ਰਹਿ ਗਏ ਹਨ ਸੋ ਬਲਵਿੰਦਰ ਸਿੰਘ ਦੀ ਜਾਨ ਬਚਾਉਣ ਲਈ ਉਹਨਾ ਦਾ ਸਹਿਯੋਗ ਕ

ਨਸ਼ਾ ਛਡਾਊ ਕੇਂਦਰਾਂ ਦੇ ਬੰਦ ਪਏ ਬੂਹੇ ਖੋਲਣ ਦੇ ਹੁਕਮ ਜਾਰੀ,ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਆਲਾ ਅਫ਼ਸਰਾਂ ਨਾਲ ਥੇਹੜੀ ਕੇਂਦਰ ਦਾ ਕੀਤਾ ਦੌਰਾ

Image
ਦਵਾਈਆਂ, ਸਟਾਫ ਅਤੇ ਜਿੰਮ ਨਾਲ ਇਹਨਾਂ ਕੇਂਦਰਾਂ ਨੂੰ ਕੀਤਾ ਜਾਵੇਗਾ ਲੈਸ 9PB NEWS:-  ਸ੍ਰੀ ਮੁਕਤਸਰ ਸਾਹਿਬ ( ਗੁਰਜੰਟ ਸਿੰਘ ਭੱਟੀ ) ਜ਼ਿਲਾ ਵਾਸੀਆਂ ਨਾਲ ਆਪਣੇ ਇੱਕ ਦਿਨ ਪਹਿਲਾਂ ਕੀਤੇ ਵਾਅਦੇ ਨੂੰ ਅਮਲੀ ਜਾਮਾਂ ਪਾਉਣ ਦੇ ਮੰਤਵ ਨਾਲ ਅੱਜ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਥੇਹੜੀ ਨਸ਼ਾ ਛਡਾਊ ਕੇਂਦਰ ਵਿਚ ਜਾ ਕੇ ਜਮੀਨੀ ਪੱਧਰ ਤੇ ਜਾਇਜਾ ਲਿਆ। ਲੋੜੀਂਦੇ ਸਮਾਨ ਦੀ ਸੂਚੀ ਤਿਆਰ ਕਰਵਾ ਕੇ ਉਨਾਂ ਸਾਰੇ ਸਮਾਨ ਨੂੰ ਤੁਰੰਤ ਮੁਹੱਇਆ ਕਰਵਾਉਣ ਦੇ ਹੁਕਮ ਜਾਰੀ ਕੀਤੇ। ਡਾ. ਬਲਜੀਤ ਕੌਰ ਨੇ ਸਮੂਹ ਇਲਾਕਾ ਨਿਵਾਸੀਆਂ, ਖਾਸ ਕਰ ਉਨਾਂ ਨੌਜਵਾਨਾਂ ਨੂੰ ਜੋ ਨਸ਼ੇ ਦੀਆਂ ਬੇੜੀਆਂ ਨੂੰ ਤੋੜ ਕੇ ਆਮ ਵਿਅਕਤੀ ਵਾਂਗ ਜੀਵਨ ਜਿਉਣਾ ਚਾਹੁੰਦੇ ਹਨ, ਨੂੰ ਅਪੀਲ ਕੀਤੀ ਕਿ ਇਹਨਾਂ ਕੇਂਦਰਾਂ ਦਾ ਉਹ ਵੱਧ ਤੋਂ ਵੱਧ ਫਾਇਦਾ ਚੁੱਕਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਹੋਏ ਵਾਅਦੇ ਤੋਂ ਇੱਕ ਇੰਚ ਵੀ ਪਿਛੇ ਨਹੀਂ ਹਟੇਗੀ ਅਤੇ ਨਸ਼ੇ ਰੂਪੀ ਕੋਹੜ ਨੂੰ ਹਰ ਹੀਲੇ ਜੜੋ ਪੁੱਟ ਕੇ ਹੀ ਸਾਹ ਲਵੇਗੀ। ਇਸ ਦੇ ਨਾਲ ਉਨਾਂ ਇਹ ਵੀ ਕਿਹਾ ਕਿ ਇਸ ਕੰਮ ਨੂੰ ਸਿਰੇ ਚੜਾਉਣ ਲਈ ਹਰ ਵਰਗ ਵੀ ਅੱਗੇ ਕਦਮ ਵਧਾਏ ਅਤੇ ਸਰਕਾਰ ਦਾ ਸਾਥ ਦੇਵੇ। ਉਨਾਂ ਦੱਸਿਆ ਕਿ ਇਸ ਨਸ਼ਾ ਛਡਾਊ ਕੇਂਦਰ ਵਿਚ ਪਿਛਲੇ ਦੋ ਸਾਲਾਂ ਤੋਂ ਕੋਈ ਵੀ ਮਰੀਜ ਦਾਖ਼ਲ ਨਹੀਂ ਸੀ ਕੀਤਾ ਗਿਆ ਪਰੰਤੂ ਹੁਣ ਇਸ ਕੇਂਦਰ ਵਿਚ ਹਰ ਸੁਵਿਧਾ

ਤਰਨਤਾਰਨ ’ਚ ਵਾਪਰਿਆ ਦਰਦਨਾਕ ਹਾਦਸਾ, 2 ਬੱਚਿਆਂ ਸਮੇਤ ਪਰਿਵਾਰ ਦੇ ਚਾਰ ਜੀਆਂ ਦੀ ਗਈ ਜਾਨ

Image
ਤਰਨਤਾਰਨ: ਤਰਨਤਾਰਨ ਵਿਚ ਇਕ ਵੱਡਾ ਹਾਦਸਾ ਵਾਪਰ ਗਿਆ।  ਇਥੇ ਕਪੂਰਥਲਾ ਤੋਂ ਫਤਿਆਬਾਦ  ਜਾ ਰਹੇ ਮੋਟਰਸਾਈਕਲ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ।  ਇਸ ਹਾਦਸੇ ਵਿਚ ਮੋਟਰਸਾਈਕਲ 'ਤੇ ਸਵਾਰ ਇਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਜਦਕਿ ਇਕ ਗੰਭੀਰ ਹਾਲਤ ’ਚ ਜ਼ੇਰੇ ਇਲਾਜ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ’ਚ ਇਕ ਔਰਤ, ਇਕ ਵਿਅਕਤੀ ਅਤੇ ਦੋ ਮਾਸੂਮ ਬੱਚੇ ਸ਼ਾਮਲ ਹਨ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਉੱਪਰ ਸਵਾਰ ਇਕ ਵਿਅਕਤੀ ਆਪਣੀ ਪਤਨੀ, ਦੋ ਬੱਚਿਆਂ ਤੇ ਇਕ ਹੋਰ ਮਹਿਲਾ ਰਿਸ਼ਤੇਦਾਰ ਸਮੇਤ ਕਸਬਾ ਫਤਿਆਬਾਦ ਤੋਂ ਖਡੂਰ ਸਾਹਿਬ ਵਾਲੇ ਮਾਰਗ ’ਤੇ ਜਾ ਰਿਹਾ ਸੀ। ਰਸਤੇ ਵਿਚ ਮੋਟਰਸਾਈਕਲ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਮੋਟਰਸਾਈਕਲ ਚਲਾ ਰਹੇ ਵਿਅਕਤੀ, ਉਸਦੀ ਪਤਨੀ ਅਤੇ 7 ਤੇ 9 ਸਾਲ ਦੇ ਦੋ ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

 ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸੁੱਖਾ ਦੁਨੇਕੇ ਗੈਂਗ ਨਾਲ ਸਬੰਧਿਤ 02 ਗੈਗਸਟਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

Image
ਸ੍ਰੀ ਮੁਕਤਸਰ ਸਾਹਿਬ (ਬੂਟਾ ਸਿੰਘ) ਧਰੁਮਨ ਐੱਚ ਨਿੰਬਾਲੇ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾਂ ਨਿਰਦੇਸ਼ ਹੇਠ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਮਾੜੇ ਅਨਸਰਾਂ ਅਤੇ ਗੈਗਸਟਰਾਂ ਦੇ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵਕਤ ਭਰਵਾਂ ਹੁਗਾਰਾ ਮਿਲਿਆ ਜਦੋਂ ਸ੍ਰੀ ਮੋਹਨ ਲਾਲ ਕਪਤਾਨ ਪੁਲਿਸ (ਡੀ) ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਗੁਰਪ੍ਰੀਤ ਸਿੰਘ ਉੱਪ ਕਪਤਾਨ ਪੁਲਿਸ (ਡੀ) ਦੀ ਯੋਗ ਅਗਵਾਈ ਹੇਠ ਇੰਸਪੈਕਟਰ ਰਾਜੇਸ਼ ਕੁਮਾਰ ਇੰਚਾਰਜ ਸੀ.ਆਈ.ਏ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਸੁੱਖਾ ਦੁਨੇਕੇ ਗੈਂਗ ਨਾਲ ਸਬੰਧਿਤ 02 ਗੈਗਸ਼ਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ।  ਜਾਣਕਾਰੀ ਅਨੁਸਾਰ ਸ.ਥ. ਰਮੇਸ਼ ਕੁਮਾਰ 703/ ਸ.ਮ.ਸ ਸੀ.ਆਈ.ਏ ਸਟਾਫ ਸਮੇਤ ਸਾਥੀ ਕਾਰਮਚਾਰੀਆਂ ਦੇ ਪਿੰਡ ਜੰਡੋਕੇ ਮੌਜੂਦ ਸੀ ਤਾਂ ਉਹਨ੍ਹਾ ਨੂੰ ਇਤਲਾਹ ਮਿਲੀ ਕਿ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਸਰਦੂਲ ਸਿੰਘ ਵਾਸੀ ਡੋਹਕ ਅਤੇ ਹਰਪ੍ਰੀਤ ਸਿੰਘ ਉਰਫ ਹੈਰੀ ਉਰਫ ਗੱਲੀ ਪੁੱਤਰ ਸਰੂਪ ਸਿੰਘ ਵਾਸੀ ਪਿੰਡ ਰੁਪਾਣਾ ਜਿਹਨਾਂ ਪਾਸ ਨਜਾਇਜ਼ ਅਸਲਾ ਹੈ ਅਤੇ ਇਹਨ੍ਹਾ ਪਾਸ ਵਿਦੇਸ਼ੀ ਨੰਬਰ ਵੀ ਚੱਲਦੇ ਹਨ ਅਤੇ ਇਹ ਸੁੱਖਾ ਦੁਨੇਕੇ ਗਰੁੱਪ ਨਾਲ ਸਬੰਧ ਰੱਖਦੇ ਹਨ ਅਤੇ ਆਪਣੇ ਮੋਬਾਇਲ ਫੋਨ ਤੋਂ ਵੱਟਸਐਪ ਕਾਲਾ ਰਾਂਹੀ ਡਰਾ ਧਮਕਾ ਕੇ ਲੋਕਾਂ ਤੋਂ ਫਿਰੋਤੀਆਂ ਮੰਗਦੇ ਹਨ, ਜਿਸ ਤੇ ਸ.ਥ. ਰਮੇਸ਼ ਕੁਮਾਰ ਨੇ ਰੁੱਕਾ ਥਾਣਾ ਭੇਜ ਕੇ ਇਹਨ੍ਹਾ ਪਰ ਮੁਕੱਦਮਾ ਨੰ:40 ਮਿਤੀ 09.05.2022 ਅ/ਧ 38

ਵਿਦੇਸ਼ੀ ਨੰਬਰਾਂ ਵਾਲੇ ਮੋਬਾਈਲਾਂ, ਨਜਾਇਜ ਅਸਲੇ ਤੇ ਗੋਲੀ ਸਿੱਕਾ ਸਮੇਤ ਲਾਰੈਂਸ ਬਿਸਨੋਈ ਗਰੁੱਪ ਦੇ ਦੋ ਮੈਂਬਰ ਕਾਬੂ

Image
 ਸ੍ਰੀ ਮੁਕਤਸਰ ਸਾਹਿਬ , ( ਬੂਟਾ ਸਿੰਘ ) ਜਿਲਾ  ਸ੍ਰੀ ਮੁਕਤਸਰ ਸਾਹਿਬ ਦੀਆਂ ਹੱਦਾਂ ਹਰਿਆਣਾ ਅਤੇ ਰਾਜਸਥਾਨ ਨਾਲ ਲੱਗਦੀਆਂ ਹੋਣ ਕਾਰਨ ਅਤੇ ਇਹ ਜਿਲ੍ਹਾ ਸੜਕੀ ਅਤੇ ਰੇਲ ਆਵਾਜਾਈ ਰਾਂਹੀ ਦਿੱਲੀ ਅਤੇ ਹੋਰ ਮਹਾਂਨਗਰਾਂ ਨਾਲ ਸਿੱਧੇ ਤੌਰ ਤੇ ਜੁੜੇ ਹੋਣ ਕਾਰਨ ਇੱਥੇ ਸਮਾਜ ਵਿਰੋਧੀ ਅਨਸਰਾਂ ਦੇ ਆਉਣ ਜਾਣ ਦਾ ਖਤਰਾ ਅਕਸਰ ਬਣਿਆ ਰਹਿੰਦਾ ਹੈ। ਇਸ ਪ੍ਰਕਾਰ ਦੇ ਪੇਸ਼ੇਵਰ ਮੁਜਰਿਮਾਂ ਤੇ ਆਪਣੀ ਪਕੜ ਲਗਾਤਰ ਅਤੇ ਮਜਬੂਤ ਬਣਾਏ ਰੱਖਣ ਲਈ ਜਿਲ੍ਹੇ ਦੀਆਂ ਮੁੱਖ ਅਤੇ ਲਿੰਕ ਸੜਕਾਂ ਪਰ ਜਿਲ੍ਹਾ ਪੁਲਿਸ ਵੱਲੋ ਲਗਾਤਰ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਪੁਲਿਸ ਪਬਲਿਕ ਦੋਸਤੀ ਦੇ ਰਿਸ਼ਤੇ ਨੂੰ ਵਧਾਉਂਦਿਆ ਆਮ ਲੋਕਾਂ ਤੋਂ ਸਹਿਯੋਗ ਅਤੇ ਠੋਸ ਸੂਚਨਾਵਾਂ ਦੀ ਮੰਗ ਕੀਤੀ ਜਾ ਰਹੀ ਹੈ। ਜਿਲ੍ਹਾ ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਇਹਨਾਂ ਕੋਸ਼ਿਸ਼ਾਂ ਦੀ ਕਮਾਂਡ ਸ੍ਰੀ ਧਰੂਮਨ ਐਚ. ਨਿੰਬਾਲੇ ਆਈ.ਪੀ.ਐਸ ਵੱਲੋਂ ਖੁੱਦ ਕੀਤੀ ਜਾ ਰਹੀ ਹੈ। ਬੀਤੇ ਕੱਲ ਇੱਕ ਠੋਸ ਅਤੇ ਵਿਸ਼ਵਾਸ਼ ਯੋਗ ਇਤਲਾਹ ਤੇ ਪੁਲਿਸ ਕਾਰਵਾਈ ਕਰਦਿਆਂ ਸਥਾਨਕ ਸੀ.ਆਈ.ਏ (ਕਰਾਈਮ ਬ੍ਰਾਂਚ) ਦੀ ਇੱਕ ਵਿਸ਼ੇਸ਼ ਪੁਲਿਸ ਪਾਰਟੀ ਜਿਸ ਦੀ ਅਗਵਾਈ ਐਸ.ਆਈ ਸੂਰਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ ਅਤੇ ਉਸ ਵਿੱਚ ਲੋੜੀਦੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਸ਼ਾਮਿਲ ਸਨ, ਦੀਆਂ ਕੋਸ਼ਿਸ਼ਾਂ ਸਦਕਾ ਦੋ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ਜੋ ਖਤਰਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਰੁੱਪ ਲਈ ਵ

 40 ਸਿੰਘਾਂ ਦੀ ਸ਼ਹੀਦੀ ਦੀ ਯਾਦ ਵਿਚ ਮਨਾਇਆ ਗਿਆ ਸ਼ਹੀਦੀ ਦਿਹਾੜਾ

Image
ਭਾਰੀ ਗਿਣਤੀ ਦੇ ਵਿੱਚ ਨਮਸਤਕ ਹੋਣ ਪਹੁੰਚੀਆਂ ਸੰਗਤਾਂ ਸ੍ਰੀ ਗੁਰਦੁਆਰਾ ਸਾਹਿਬ ਸ੍ਰੀ ਮੁਕਤਸਰ ਸਾਹਿਬ ( ਬੂਟਾ ਸਿੰਘ) ਸ੍ਰੀ ਮੁਕਤਸਰ ਸਾਹਿਬ ਦੀ ਪਵਿਤਰ ਧਰਤੀ ਤੇ ਅੱਜ 40 ਸਿੰਘਾ ਦੀ ਸ਼ਹੀਦਾ ਦੀ ਯਾਦ ਵਿੱਚ ਅੱਜ ਸ਼ਹੀਦੀ ਦਿਹਾੜਾ  ਮਨਾਇਆ ਗਿਆ ਹੈ । ਇਸ ਮੌਕੇ ਵਿਸ਼ੇਸ਼ ਤੌਰ ਭਾਰੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ। ਐਸ ਜੀ ਪੀ ਸੀ ਦੇ ਪ੍ਰਧਾਨ ਹਰਜਿਂਦਰ ਸਿੰਘ ਧਾਮੀ  ਨੇ  ਪੱਤਰਕਾਰਾ ਨਾਲ  ਗੱਲਬਾਤ  ਕਰਦੇ ਹੋਏ ਕਿਹਾ ਕਿ 40 ਸਿੰਘਾ ਨੇ ਗੁਰੂ ਸਾਹਿਬ ਨੂੰ ਬੇਦਾਵਾ ਲਿੱਖ ਕੇ ਵੱਖ ਹੋਏ ਸੀ । ਗੁਰੂ ਸਾਹਿਬ ਆਪਣੇ ਸਿੱਖਾ ਨੂੰ ਆਖੀਰ ਤੱਕ ਉਡੀਕਦੇ ਹਨ । ਇਹ ਧਰਤੀ ਮਹਾਨ ਸ਼ਹੀਦਾ ਦੀ ਧਰਤੀ ਹੈ । ਇਥੇ ਹਰ ਮਨੁੱਖ ਦੀ ਫਰਿਆਦ ਪੂਰੀ ਹੁੰਦੀ ਹੈ । ਸ਼ਹੀਦੀ ਜੋੜ ਮੇਲੇ ਚ ਵੱਡੀ ਗਿਣਤੀ ਵਿਚ ਸੰਗਤਾ ਨੇ ਨਤਮਸਤਕ ਹੋਕੇ ਆਸ਼ੀਰਵਾਦ ਪ੍ਰਾਪਤ ਕੀਤਾ ।ਇਸ ਮੌਕੇ  ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਘਰ ਨਤਮਸਤਕ ਹੋਣ ਵਾਲੀਆਂ ਵੀਆਈਪੀ ਸ਼ਖਸ਼ੀਅਤਾ ਨੂੰ ਸਨਮਾਨਿਤ ਕਰਨ ਦੀ ਥਾ ਉਨਾ ਨੂੰ ਕਿਤਾਬਾ ਦਿੱਤੀ ਜਾਣ। ਅਸੀ ਸਰਕੂਲਰ ਜਾਰੀ ਕੀਤਾ ਹੈ ਕਿ ਸਿੱਖ ਰਹਿਤ ਮਰਿਆਦਾ ਦੀਆਂ ਕਿਤਾਬਾਂ ਹੀ ਦਿਤੀਆਂ ਜਾਣ ਤਾ ਜੋ ਵਿਤੀ ਬੋਝ ਘਟਾਇਆ ਜਾ ਸਕੇ।ਇਸ ਮੌਕੇ ਅਕਾਲ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ. ਜਥੇਦਾਰ ਰਣਜੀਤ ਸਿੰਘ ਗੌਹਰ ਹਜੂਰ ਸਾਹਿਬ ਅਤੇ ਜਥੇਦਾਰ ਗੁਰਮਿੰਦਰ ਸਿੰਘ ਵੱਲੋਂ ਵੀ ਇਸ ਸ਼ਹੀਦੀ ਸਮਾਗਮ ਦੇ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਉਨ੍ਹਾਂ ਦੇ

ਬਾਲ ਮਿੱਤਰ ਪ੍ਰੋਗਰਾਮ ਤਹਿਤ ਐਸ.ਐਸ.ਪੀ ਖੁੱਦ ਬੱਚਿਆਂ ਦੇ ਹੋਏ ਰੂਬਰੂ

Image
 ਪੁਲਿਸ ਅਫਸਰਾਂ ਦੀ ਟੀਮ ਨੇ ਸਾਂਝੇ ਤੌਰ ਤੇ ਸਕੂਲ ਵਿੱਚ ਕੀਤੀ ਸ਼ਿਰਕਤ  9PB NEWS:-  ਸ੍ਰੀ ਮੁਕਤਸਰ ਸਾਹਿਬ ( ਗੁਰਜੰਟ ਸਿੰਘ ਭੱਟੀ ) ਬੀਤੇ ਦਿਨੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ਬਾਲ ਮਿੱਤਰ ਪ੍ਰੋਗਰਾਮ ਤਹਿਤ ਆਏ ਦਿਨ ਕਿਸੇ ਨਾ ਕਿਸੇ ਸਕੂਲ ਜਾਂ ਕਾਲਿਜ ਦੇ ਬੱਚਿਆਂ ਨੂੰ ਜਿਲ੍ਹਾ ਪੁਲਿਸ ਦਫਤਰ ਵਿਖੇ ਬੁਲਾ ਕਿ ਉਨ੍ਹਾ ਨੂੰ ਪੁਲਿਸ ਦੀ ਕਾਰਜ਼ਪ੍ਰਣਾਲੀ ਅਤੇ ਪੁਲਿਸ ਵੱਲੋਂ ਆਮ ਪਬਲਿਕ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸੇ ਪ੍ਰਕਾਰ ਪੁਲਿਸ ਦੀਆਂ ਵੱਖ ਵੱਖ ਟੀਮਾਂ ਸਕੂਲਾਂ ਕਾਲਿਜਾਂ ਵਿੱਚ ਪੁੱਜ ਕੇ ਵਿਦਿਆਰਥੀਆਂ ਦੇ ਨਾਲ ਸਿੱਧਾ ਸਪੰਰਕ ਬਣਾ ਰਹੀਆ ਹਨ ਤਾਂ ਜੋ ਬੱਚੇ ਕਿਸੇ ਮੁਸ਼ਕਲ ਸਮੇਂ ਪੁਲਿਸ ਤੋਂ ਬੇਝਿੱਜਕ ਮੱਦਦ ਪ੍ਰਾਪਤ ਕਰ ਸਕਣ। ਨਿਰਸੰਦੇਹ ਪੁਲਿਸ ਦੀਆ ਇਨ੍ਹਾਂ ਕੋਸ਼ਿਸ਼ਾਂ ਨੂੰ ਵਿਦਿਆਰਥੀ ਅਤੇ ਅਧਿਆਪਕ ਵਰਗ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇੰਨ੍ਹਾ ਪ੍ਰੋਗਰਾਮਾਂ ਦੀ ਲੜੀ ਵਿੱਚ ਇਜ਼ਾਫਾ ਕਰਦਿਅਂਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੁਲਿਸ ਮੁੱਖੀ ਸ੍ਰੀ ਧਰੂਮਨ ਐੱਚ ਨਿੰਬਾਲੇ ਆਈ.ਪੀ.ਐਸ ਵੱਲੋਂ ਜਿਲ੍ਹਾ ਭਰ ਦੇ ਸੀਨੀਅਰ ਪੁਲਿਸ ਅਫਸਰਾਂ ਨੂੰ ਨਾਲ ਲੈ ਕੇ ਅੱਜ ਸਥਾਨਕ ਭਾਈ ਮਸਤਾਨ ਸਿੰਘ ਸੀਨੀਅਰ ਸਕੈਡੰਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜ ਕਿ ਬਾਲ ਮਿੱਤਰ ਪ੍ਰੋਗਰਾਮ ਤਹਿਤ ਇੱਕ ਸੁਖਾਵੇਂ ਮਹੌਲ ਵਿੱਚ ਬੱਚਿਆਂ ਨਾਲ ਗੱਲ ਬਾਤ ਕੀਤੀ ਗਈ। ਇਸ ਮੌਕੇ ਜਿਲ੍ਹਾ ਪੁਲਿਸ ਮੁੱਖੀ ਵੱਲੋਂ

ਪੰਜਾਬ ਰੋਡਵੇਜ਼ ਪਨਬਸ / ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋ ਹੜਤਾਲ ਦਾ ਐਲਾਨ-ਕਮਲ ਕੁਮਾਰ

Image
 ਸਰਕਾਰ ਵੱਲੋ ਮੰਗਾਂ ਵੱਲ ਧਿਆਨ ਨਾ ਦੇਣ ਦੇ ਅਤੇ ਮੈਨਿਜਮੈਟ ਵਲੋਂ ਤੰਗ ਪਰਿਸਾਨ ਕਰਨ ਦੇ ਰੋਸ ਵੱਜੋ ਸ਼ੰਘਰਸ਼ ਕਰਨ ਲਈ ਮਜਬੂਰ ਮੁਲਾਜ਼ਮ-ਗੁਰਪ੍ਰੀਤ ਸਿੰਘ ਢਿੱਲੋਂ 9PB NEWS:-  ਸ੍ਰੀ ਮੁਕਤਸਰ ਸਾਹਿਬ,( ਗੁਰਜੰਟ ਸਿੰਘ ਭੱਟੀ ) ਪੰਜਾਬ ਰੋਡਵੇਜ਼ ਪਨਬਸ / ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਮਈ ਦਿਵਸ ਮੌਕੇ ਮੀਟਿੰਗ ਕਮਲ ਕੁਮਾਰ ਸਰਪ੍ਰਸਤਦੀ ਅਗਵਾਈ ਵਿੱਚ ਸ੍ਰੀ ਮੁਕਤਸਰ ਸਾਹਿਬਬੱਸ ਸਟੈਡ ਵਿੱਖੇ ਹੋਈ ।ਇਸ ਮੌਕੇ ਤੇ ਪੰਜਾਬ ਦੇ ਸਮੂਹ ਪੰਜਾਬ ਰੋਡਵੇਜ਼ ਪਨਬਸ ਅਤੇ ਪੀ ਆਰ ਟੀ ਸੀ ਦੇ ਆਹੁਦੇਦਾਰਾ ਤੇ ਵਰਕਰਾਂ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਝੰਡਾ ਲਹਿਰਾਇਆ ਗਿਆ ਅਤੇ ਅਹੁਦੇਦਾਰ ਗੁਰਪ੍ਰੀਤ ਸਿੰਘਅਤੇ ਤਰਸੇਮ ਸਿੰਘ ਮੁਕਤਸਰ ਜੁਆਇੰਟ ਸਕੱਤਰ ਵੱਲੋ ਪਨਬਸ ਤੇ ਪੀ ਆਰ ਟੀ ਸੀ ਦੇ ਮੁਲਾਜਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ ਲਈ ਸਰਕਾਰ ਤੱਕ ਮੁਲਾਜਮਾਂ ਦੀ ਆਵਾਜ਼ ਪਹੁੰਚਾਉਣ ਲਈ ਸੂਬਾ ਕਮੇਟੀ ਦੁਆਰਾ ਉਲੀਕੇ ਸੰਘਰਸ਼ ਬਾਰੇ ਦੱਸਦੇ ਹੋਏ ਜਾਣਕਾਰੀ ਸਾਝੀ ਕੀਤੀ ਗਈ ਕਿ ਪਨਬਸ ਤੇ ਪੀ ਆਰ ਟੀ ਸੀ ਮੁਲਾਜਮਾਂ ਆਪਣੀਆਂ ਮੰਗਾਂ ਲਈ ਕਾਫੀ ਲੰਬੇ ਸਮੇ ਤੋ ਸੰਘਰਸ਼ ਕਰਦੇ ਆ ਰਹੇ ਹਨ ਪ੍ਰੰਤ ਨਵੀ ਬਣੀ ਸਰਕਾਰਾ ਦੇ ਟਰਾਸਪੋਰਟ ਮੰਤਰੀ ਨਾਲ ਦੋ ਮੀਟਗਾ ਕਰ ਚੁੱਕੇ ਹਾ। ਪਰ ਮੰਤਰੀ ਵੱਲੋ ਪਨਬੱਸ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾ ਨੂੰ ਅੱਖੋ ਪਰੋਖੇ ਕੀਤਾ ਜਾ ਰਿਹਾ ਜਿਸ ਤੋ ਲੱਗਦਾ ਹੈ ਕਿ ਨਵੀ ਬਣੀ ਸਰਕਾਰ ਵੀ ਪੁਰਾਣੀਆਂ ਸ