ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸੁੱਖਾ ਦੁਨੇਕੇ ਗੈਂਗ ਨਾਲ ਸਬੰਧਿਤ 02 ਗੈਗਸਟਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਸ੍ਰੀ ਮੁਕਤਸਰ ਸਾਹਿਬ (ਬੂਟਾ ਸਿੰਘ) ਧਰੁਮਨ ਐੱਚ ਨਿੰਬਾਲੇ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾਂ ਨਿਰਦੇਸ਼ ਹੇਠ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਮਾੜੇ ਅਨਸਰਾਂ ਅਤੇ ਗੈਗਸਟਰਾਂ ਦੇ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵਕਤ ਭਰਵਾਂ ਹੁਗਾਰਾ ਮਿਲਿਆ ਜਦੋਂ ਸ੍ਰੀ ਮੋਹਨ ਲਾਲ ਕਪਤਾਨ ਪੁਲਿਸ (ਡੀ)


ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਗੁਰਪ੍ਰੀਤ ਸਿੰਘ ਉੱਪ ਕਪਤਾਨ ਪੁਲਿਸ (ਡੀ) ਦੀ ਯੋਗ ਅਗਵਾਈ ਹੇਠ ਇੰਸਪੈਕਟਰ ਰਾਜੇਸ਼ ਕੁਮਾਰ ਇੰਚਾਰਜ ਸੀ.ਆਈ.ਏ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਸੁੱਖਾ ਦੁਨੇਕੇ ਗੈਂਗ ਨਾਲ ਸਬੰਧਿਤ 02 ਗੈਗਸ਼ਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ। 


ਜਾਣਕਾਰੀ ਅਨੁਸਾਰ ਸ.ਥ. ਰਮੇਸ਼ ਕੁਮਾਰ 703/ ਸ.ਮ.ਸ ਸੀ.ਆਈ.ਏ ਸਟਾਫ ਸਮੇਤ ਸਾਥੀ ਕਾਰਮਚਾਰੀਆਂ ਦੇ ਪਿੰਡ ਜੰਡੋਕੇ ਮੌਜੂਦ ਸੀ ਤਾਂ ਉਹਨ੍ਹਾ ਨੂੰ ਇਤਲਾਹ ਮਿਲੀ ਕਿ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਸਰਦੂਲ ਸਿੰਘ ਵਾਸੀ ਡੋਹਕ ਅਤੇ ਹਰਪ੍ਰੀਤ ਸਿੰਘ ਉਰਫ ਹੈਰੀ ਉਰਫ ਗੱਲੀ ਪੁੱਤਰ ਸਰੂਪ ਸਿੰਘ ਵਾਸੀ ਪਿੰਡ ਰੁਪਾਣਾ ਜਿਹਨਾਂ ਪਾਸ ਨਜਾਇਜ਼ ਅਸਲਾ ਹੈ ਅਤੇ ਇਹਨ੍ਹਾ ਪਾਸ ਵਿਦੇਸ਼ੀ ਨੰਬਰ ਵੀ ਚੱਲਦੇ ਹਨ ਅਤੇ ਇਹ ਸੁੱਖਾ ਦੁਨੇਕੇ ਗਰੁੱਪ ਨਾਲ ਸਬੰਧ ਰੱਖਦੇ ਹਨ ਅਤੇ ਆਪਣੇ ਮੋਬਾਇਲ ਫੋਨ ਤੋਂ ਵੱਟਸਐਪ ਕਾਲਾ ਰਾਂਹੀ ਡਰਾ ਧਮਕਾ ਕੇ ਲੋਕਾਂ ਤੋਂ ਫਿਰੋਤੀਆਂ ਮੰਗਦੇ ਹਨ, ਜਿਸ ਤੇ ਸ.ਥ. ਰਮੇਸ਼ ਕੁਮਾਰ ਨੇ ਰੁੱਕਾ ਥਾਣਾ ਭੇਜ ਕੇ ਇਹਨ੍ਹਾ ਪਰ ਮੁਕੱਦਮਾ ਨੰ:40 ਮਿਤੀ 09.05.2022 ਅ/ਧ 384/506 ਹਿੰ:ਦੰ: 25(6), 25(7), 25(28) ਅਸਲਾ ਐਕਟ ਥਾਣਾ ਬਰੀਵਾਲਾ ਦਰਜ਼ ਰਜ਼ਿਸਟਰ ਕਰਵਾਇਆ ਅਤੇ ਮੁਕੱਦਮਾ ਵਿੱਚ ਗ੍ਰਿਫਤਾਰ ਕੀਤ ਹੈ। ਇਹਨਾਂ ਪਾਸੋਂ ਇੱਕ 315 ਬੋਰ ਦਾ ਪਿਸਤੋਲ ਸਮੇਤ 03 ਜਿੰਦਾ ਕਾਰਤੂਸ ਅਤੇ 02 ਮੋਬਾਇਲ ਫੋਨ ਬਾਰਮਦ ਹੋਏ ਹਨ। ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਸਰਦੂਲ ਸਿੰਘ ਵਾਸੀ ਪਿੰਡ ਡੋਹਕ ਥਾਣਾ ਬਰੀਵਾਲਾ ਦੇ ਇੱਕ ਮੁਕੱਦਮਾ ਵਿੱਚ ਪਹਿਲਾਂ ਹੀ ਲੋੜੀਦਾ ਸੀ ਜੋ ਫਰਾਰ ਚੱਲ ਰਿਹਾ ਸੀ।





Comments

Popular posts from this blog

ਪੱਤਰਕਾਰ ਭਾਈਚਾਰੇ ਤੇ ਸ਼ਹਿਰ ਦੀਆਂ ਸਮੂਹ ਜੱਥੇਬੰਦੀਆਂ ਵੱਲੋਂ ਧਰਨਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੀ ਪੰਜ ਰੋਜ਼ਾ ਧਰਨੇ ਸ਼ੁਰੂ

ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੀ ਵਧਦੀ ਗਿਣਤੀ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ !