ਤਰਨਤਾਰਨ ’ਚ ਵਾਪਰਿਆ ਦਰਦਨਾਕ ਹਾਦਸਾ, 2 ਬੱਚਿਆਂ ਸਮੇਤ ਪਰਿਵਾਰ ਦੇ ਚਾਰ ਜੀਆਂ ਦੀ ਗਈ ਜਾਨ

ਤਰਨਤਾਰਨ: ਤਰਨਤਾਰਨ ਵਿਚ ਇਕ ਵੱਡਾ ਹਾਦਸਾ ਵਾਪਰ ਗਿਆ।  ਇਥੇ ਕਪੂਰਥਲਾ ਤੋਂ ਫਤਿਆਬਾਦ  ਜਾ ਰਹੇ ਮੋਟਰਸਾਈਕਲ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ।


 ਇਸ ਹਾਦਸੇ ਵਿਚ ਮੋਟਰਸਾਈਕਲ 'ਤੇ ਸਵਾਰ ਇਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਜਦਕਿ ਇਕ ਗੰਭੀਰ ਹਾਲਤ ’ਚ ਜ਼ੇਰੇ ਇਲਾਜ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ’ਚ ਇਕ ਔਰਤ, ਇਕ ਵਿਅਕਤੀ ਅਤੇ ਦੋ ਮਾਸੂਮ ਬੱਚੇ ਸ਼ਾਮਲ ਹਨ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਉੱਪਰ ਸਵਾਰ ਇਕ ਵਿਅਕਤੀ ਆਪਣੀ ਪਤਨੀ, ਦੋ ਬੱਚਿਆਂ ਤੇ ਇਕ ਹੋਰ ਮਹਿਲਾ ਰਿਸ਼ਤੇਦਾਰ ਸਮੇਤ ਕਸਬਾ ਫਤਿਆਬਾਦ ਤੋਂ ਖਡੂਰ ਸਾਹਿਬ ਵਾਲੇ ਮਾਰਗ ’ਤੇ ਜਾ ਰਿਹਾ ਸੀ।

ਰਸਤੇ ਵਿਚ ਮੋਟਰਸਾਈਕਲ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਮੋਟਰਸਾਈਕਲ ਚਲਾ ਰਹੇ ਵਿਅਕਤੀ, ਉਸਦੀ ਪਤਨੀ ਅਤੇ 7 ਤੇ 9 ਸਾਲ ਦੇ ਦੋ ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

Comments

Popular posts from this blog

ਚਾਲੀ ਮੁਕਤਿਆ ਦੇ ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ’ਚ ਸ਼ਰੇਆਮ ਚੱਲ ਰਿਹਾ ਦੜ੍ਹੇ ਸੱਟੇ ਦਾ ਗੈਰਕਾਨੂੰਨੀ ਧੰਦਾ

ਗੁੰਡਾਗਰਦੀ ਕਰਨ ਵਾਲੇ ਬਾਦਲਾਂ ਦੇ ਆਰਬਿਟ ਬੱਸ ਆਪਰੇਟਰ ਤੋਂ ਮੰਗਵਾਈ ਜਨਤਕ ਮਾਫੀ

ਲੋਕ ਸੇਵਕ ਦਾ ਆਮ ਪਬਲਿਕ ਤੋਂ ਇਲਾਵਾ ਆਪਣੇ ਮਾਤਾਹਿਤ ਸਟਾਫ ਦੀਆਂ ਦੁੱਖ ਤਕਲੀਫਾਂ ਸੁਣਨਾ ਵੀ ਅਤਿ ਜਰੂਰੀ-ਐਸ ਐਸ ਪੀ ਨਿੰਬਾਲੇ