40 ਸਿੰਘਾਂ ਦੀ ਸ਼ਹੀਦੀ ਦੀ ਯਾਦ ਵਿਚ ਮਨਾਇਆ ਗਿਆ ਸ਼ਹੀਦੀ ਦਿਹਾੜਾ

ਭਾਰੀ ਗਿਣਤੀ ਦੇ ਵਿੱਚ ਨਮਸਤਕ ਹੋਣ ਪਹੁੰਚੀਆਂ ਸੰਗਤਾਂ ਸ੍ਰੀ ਗੁਰਦੁਆਰਾ ਸਾਹਿਬ

ਸ੍ਰੀ ਮੁਕਤਸਰ ਸਾਹਿਬ ( ਬੂਟਾ ਸਿੰਘ) ਸ੍ਰੀ ਮੁਕਤਸਰ ਸਾਹਿਬ ਦੀ ਪਵਿਤਰ ਧਰਤੀ ਤੇ ਅੱਜ 40 ਸਿੰਘਾ ਦੀ ਸ਼ਹੀਦਾ ਦੀ ਯਾਦ ਵਿੱਚ ਅੱਜ ਸ਼ਹੀਦੀ ਦਿਹਾੜਾ  ਮਨਾਇਆ ਗਿਆ ਹੈ । ਇਸ ਮੌਕੇ ਵਿਸ਼ੇਸ਼ ਤੌਰ ਭਾਰੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ। ਐਸ ਜੀ ਪੀ ਸੀ ਦੇ ਪ੍ਰਧਾਨ ਹਰਜਿਂਦਰ ਸਿੰਘ ਧਾਮੀ  ਨੇ  ਪੱਤਰਕਾਰਾ ਨਾਲ  ਗੱਲਬਾਤ  ਕਰਦੇ ਹੋਏ ਕਿਹਾ ਕਿ 40 ਸਿੰਘਾ ਨੇ ਗੁਰੂ ਸਾਹਿਬ ਨੂੰ ਬੇਦਾਵਾ ਲਿੱਖ ਕੇ ਵੱਖ ਹੋਏ ਸੀ । ਗੁਰੂ ਸਾਹਿਬ ਆਪਣੇ ਸਿੱਖਾ ਨੂੰ ਆਖੀਰ ਤੱਕ ਉਡੀਕਦੇ ਹਨ । ਇਹ ਧਰਤੀ ਮਹਾਨ ਸ਼ਹੀਦਾ ਦੀ ਧਰਤੀ ਹੈ । ਇਥੇ ਹਰ ਮਨੁੱਖ ਦੀ ਫਰਿਆਦ ਪੂਰੀ ਹੁੰਦੀ ਹੈ । ਸ਼ਹੀਦੀ ਜੋੜ ਮੇਲੇ ਚ ਵੱਡੀ ਗਿਣਤੀ ਵਿਚ ਸੰਗਤਾ ਨੇ ਨਤਮਸਤਕ ਹੋਕੇ ਆਸ਼ੀਰਵਾਦ ਪ੍ਰਾਪਤ ਕੀਤਾ ।ਇਸ ਮੌਕੇ  ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਘਰ ਨਤਮਸਤਕ ਹੋਣ ਵਾਲੀਆਂ ਵੀਆਈਪੀ ਸ਼ਖਸ਼ੀਅਤਾ ਨੂੰ ਸਨਮਾਨਿਤ ਕਰਨ ਦੀ ਥਾ ਉਨਾ ਨੂੰ ਕਿਤਾਬਾ ਦਿੱਤੀ ਜਾਣ। ਅਸੀ ਸਰਕੂਲਰ ਜਾਰੀ ਕੀਤਾ ਹੈ ਕਿ ਸਿੱਖ ਰਹਿਤ ਮਰਿਆਦਾ ਦੀਆਂ ਕਿਤਾਬਾਂ ਹੀ ਦਿਤੀਆਂ ਜਾਣ ਤਾ ਜੋ ਵਿਤੀ ਬੋਝ ਘਟਾਇਆ ਜਾ ਸਕੇ।ਇਸ ਮੌਕੇ ਅਕਾਲ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ. ਜਥੇਦਾਰ ਰਣਜੀਤ ਸਿੰਘ ਗੌਹਰ ਹਜੂਰ ਸਾਹਿਬ ਅਤੇ ਜਥੇਦਾਰ ਗੁਰਮਿੰਦਰ ਸਿੰਘ ਵੱਲੋਂ ਵੀ ਇਸ ਸ਼ਹੀਦੀ ਸਮਾਗਮ ਦੇ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਉਨ੍ਹਾਂ ਦੇ ਨਾਲ ਮੁਕਤਸਰ ਦੇ ਸਾਬਕਾ ਜਥੇਦਾਰ ਨਵਤੇਜ ਸਿੰਘ ਕਾਉਣੀ ਅਗਜ਼ੈਕਿਊਟਿਵ ਮੈਂਬਰ ਐੱਸਜੀਪੀਸੀ  ਜਥੇਦਾਰ ਅਵਤਾਰ ਸਿੰਘ ਵਣਵਾਲਾ ,ਸਾਬਕਾ ਜਥੇਦਾਰ ਹੀਰਾ ਸਿੰਘ ਚੜੇਵਾਨ, ਸਾਬਕਾ ਵਿਧਾਇਕ ਕੰਵਲਜੀਤ ਸਿੰਘ ਰੋਜ਼ੀ ਬਰਕੰਦੀ ਵੀ ਇਸ ਸਮਾਗਮ ਦੇ ਵਿੱਚ  ਸ਼ਾਮਿਲ ਹੋਏ।





Comments

Popular posts from this blog

ਪੱਤਰਕਾਰ ਭਾਈਚਾਰੇ ਤੇ ਸ਼ਹਿਰ ਦੀਆਂ ਸਮੂਹ ਜੱਥੇਬੰਦੀਆਂ ਵੱਲੋਂ ਧਰਨਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੀ ਪੰਜ ਰੋਜ਼ਾ ਧਰਨੇ ਸ਼ੁਰੂ

ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੀ ਵਧਦੀ ਗਿਣਤੀ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ !