ਜ਼ਮੀਨੀ ਵਿਵਾਦ ਦੇ ਚਲਦਿਆਂ ਨੂੰਹ-ਪੁੱਤ ਨੇ ਕੀਤੀ ਬੁੱਢੇ ਮਾਪਿਆਂ ਦੀ ਕੁੱਟਮਾਰ, ਗੰਭੀਰ ਜ਼ਖਮੀ

9PB NEWS:- ਸ੍ਰੀ ਮੁਕਤਸਰ ਸਾਹਿਬ ( ਗੁਰਜੰਟ ਸਿੰਘ ਭੱਟੀ ) ਮੁਕਤਸਰ ਸਾਹਿਬ ਤੋਂ ਕੁਝ ਹੀ ਦੂਰੀ ਤੇ ਪਿੰਡ ਗੁਲਾਬੇਵਾਲਾ ਵਿਖੇ ਜ਼ਮੀਨੀ ਵਿਵਾਦ ਦੇ ਚਲਦਿਆਂ ਨੂੰਹ-ਪੁੱਤ ਵੱਲੋਂ ਮਾਤਾ ਪਿਤਾ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 


ਪਿੰਡ ਗੁਲਾਬੇਵਾਲਾ ਦੇ ਰਹਿਣ ਵਾਲੇ ਕਰਨੈਲ ਸਿੰਘ ਪੁੱਤਰ ਕਰਤਾਰ ਸਿੰਘ ਅਤੇ ਕੁਲਵਿੰਦਰ ਕੌਰ ਪਤਨੀ ਕਰਨੈਲ ਸਿੰਘ ਜੋ ਕਿ ਜ਼ਮੀਨੀ ਵਿਵਾਦ ਦੇ ਚਲਦਿਆਂ ਤਕਰੀਬਨ ਛੇ ਮਹੀਨਿਆਂ ਤੋਂ ਆਪਣੀ ਭੈਣ ਕੋਲ ਪਿੰਡ ਮਨੀਆਂ ਵਾਲੇ ਰਹੇ ਸਨ ਤਾਂ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਪੁੱਤਰ ਨਿਰਮਲ ਸਿੰਘ ਅਤੇ ਨੂੰਹ ਵੱਲੋਂ ਉਨ੍ਹਾਂ ਨਾਲ ਕਥਿਤ ਕੁੱਟਮਾਰ ਕੀਤੀ ਗਈ ਸੀ। ਕਰਨੈਲ ਸਿੰਘ ਆਪਣੇ ਕੁਝ ਰਿਸ਼ਤੇਦਾਰਾਂ ਨਾਲ ਜਦ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਦਰਖਾਸਤ ਲਈ ਆਇਆ ਤਾਂ ਜਦ ਉਹ ਵਾਪਸ ਪਿੰਡ ਜਾਣ ਲੱਗੇ ਤਾਂ ਘਰ ਪਹੁੰਚਦਿਆਂ ਹੀ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੂੰ ਨਾਲ ਲੈ ਕੇ ਨਿਰਮਲ ਸਿੰਘ ਅਤੇ ਉਸਦੀ ਪਤਨੀ ਸੁਖਪ੍ਰੀਤ ਕੌਰ ਨੇ ਕਰਨੈਲ ਸਿੰਘ ਉਸਦੀ ਪਤਨੀ ਕੁਲਵਿੰਦਰ ਕੌਰ ਨਾਲ ਦੁਬਾਰਾ ਕੁੱਟਮਾਰ ਕੀਤੀ ਤੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ।


ਇਸ ਦੀ ਸੂਚਨਾ ਥਾਣਾ ਸਦਰ ਪੁਲਸ ਨੂੰ ਲੱਗਾ ਤਾਂ ਮੌਕੇ ’ਤੇ ਪਿੰਡ ਗੁਲਾਬੇਵਾਲਾ ਵਿਖੇ ਪੁਲਸ ਨੇ ਪਹੁੰਚ ਕੇ ਕਰਨੈਲ ਸਿੰਘ ਤੇ ਉਸ ਦੀ ਪਤਨੀ ਕੁਲਵਿੰਦਰ ਕੌਰ ਨੂੰ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖਲ ਕਰਵਾ ਦਿੱਤਾ । ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ’ਚ ਇਲਾਜ ਅਧੀਨ ਕਰਨੈਲ ਸਿੰਘ ਅਤੇ ਉਸਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਨੇ ਜ਼ਮੀਨ ਆਪਣੀ ਪੁੱਤਰੀ ਲਖਵੀਰ ਕੌਰ ਜੋ ਕਿ ਰਣਜੀਤਗੜ ਵਿਆਹੀ ਹੈ ਉਸ ਦੇ ਨਾਂ ਕਰਵਾ ਦਿੱਤੀ ਸੀ । ਇਸ ਲਈ ਨਿਰਮਲ ਸਿੰਘ ਅਤੇ ਉਸ ਦੀ ਪਤਨੀ ਸੁਖਪ੍ਰੀਤ ਕੌਰ ਨੇ ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਹਥਿਆਰ ਅਤੇ ਤਲਵਾਰਾਂ ਨਾਲ ਕਰਨੈਲ ਸਿੰਘ ਤੇ ਉਸਦੀ ਪਤਨੀ ਨਾਲ ਕੁੱਟਮਾਰ ਕਰਨ ਲੱਗੇ ਤਾਂ ਮੌਕੇ ਤੇ ਕੁਝ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਉਨ੍ਹਾਂ ਨੂੰ ਬਚਾਇਆ ਅਤੇ ਮੌਕੇ ਤੇ ਪੁਲਸ ਨੇ ਪਹੁੰਚ ਕੇ ਇਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਹੈ।ਇਸ ਕੁੱਟਮਾਰ ਦੌਰਾਨ ਕੁਝ ਵਹੀਕਲਾਂ ਦੀ ਭੰਨਤੋੜ ਵੀ ਹੋਈ ਅਤੇ ਇਸ ਦੌਰਾਨ ਕਰਨੈਲ ਸਿੰਘ ਅਤੇ ਉਸਦੀ ਪਤਨੀ ਜਖ਼ਮੀ ਹੋ ਗਏ ਅਤੇ ਉਧਰ ਪੁੱਤਰ ਨਿਰਮਲ ਸਿੰਘ ਨੂੰ ਸੱਟ ਲੱਗਣ ਕਾਰਨ ਸਿਵਿਲ ਹਸਪਤਾਲ ਵਿਖੇ ਦਾਖਲ ਹੋਇਆ ਸੀ ਉਸ ਨੂੰ ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਥਾਣਾ ਸਦਰ ਮੁਖੀ ਜਗਸੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਜਖ਼ਮੀ ਮਾਂ ਪਿਉਂ ਦੇ ਬਿਆਂਨਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।





Comments

Popular posts from this blog

ਪੱਤਰਕਾਰ ਭਾਈਚਾਰੇ ਤੇ ਸ਼ਹਿਰ ਦੀਆਂ ਸਮੂਹ ਜੱਥੇਬੰਦੀਆਂ ਵੱਲੋਂ ਧਰਨਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੀ ਪੰਜ ਰੋਜ਼ਾ ਧਰਨੇ ਸ਼ੁਰੂ

ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੀ ਵਧਦੀ ਗਿਣਤੀ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ !