ਵਿਦੇਸ਼ੀ ਨੰਬਰਾਂ ਵਾਲੇ ਮੋਬਾਈਲਾਂ, ਨਜਾਇਜ ਅਸਲੇ ਤੇ ਗੋਲੀ ਸਿੱਕਾ ਸਮੇਤ ਲਾਰੈਂਸ ਬਿਸਨੋਈ ਗਰੁੱਪ ਦੇ ਦੋ ਮੈਂਬਰ ਕਾਬੂ
ਸ੍ਰੀ ਮੁਕਤਸਰ ਸਾਹਿਬ , ( ਬੂਟਾ ਸਿੰਘ ) ਜਿਲਾ ਸ੍ਰੀ ਮੁਕਤਸਰ ਸਾਹਿਬ ਦੀਆਂ ਹੱਦਾਂ ਹਰਿਆਣਾ ਅਤੇ ਰਾਜਸਥਾਨ ਨਾਲ ਲੱਗਦੀਆਂ ਹੋਣ ਕਾਰਨ ਅਤੇ ਇਹ ਜਿਲ੍ਹਾ ਸੜਕੀ ਅਤੇ ਰੇਲ ਆਵਾਜਾਈ ਰਾਂਹੀ ਦਿੱਲੀ ਅਤੇ ਹੋਰ ਮਹਾਂਨਗਰਾਂ ਨਾਲ ਸਿੱਧੇ ਤੌਰ ਤੇ ਜੁੜੇ ਹੋਣ ਕਾਰਨ
ਇੱਥੇ ਸਮਾਜ ਵਿਰੋਧੀ ਅਨਸਰਾਂ ਦੇ ਆਉਣ ਜਾਣ ਦਾ ਖਤਰਾ ਅਕਸਰ ਬਣਿਆ ਰਹਿੰਦਾ ਹੈ। ਇਸ ਪ੍ਰਕਾਰ ਦੇ ਪੇਸ਼ੇਵਰ ਮੁਜਰਿਮਾਂ ਤੇ ਆਪਣੀ ਪਕੜ ਲਗਾਤਰ ਅਤੇ ਮਜਬੂਤ ਬਣਾਏ ਰੱਖਣ ਲਈ ਜਿਲ੍ਹੇ ਦੀਆਂ ਮੁੱਖ ਅਤੇ ਲਿੰਕ ਸੜਕਾਂ ਪਰ ਜਿਲ੍ਹਾ ਪੁਲਿਸ ਵੱਲੋ ਲਗਾਤਰ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਪੁਲਿਸ ਪਬਲਿਕ ਦੋਸਤੀ ਦੇ ਰਿਸ਼ਤੇ ਨੂੰ ਵਧਾਉਂਦਿਆ ਆਮ ਲੋਕਾਂ ਤੋਂ ਸਹਿਯੋਗ ਅਤੇ ਠੋਸ ਸੂਚਨਾਵਾਂ ਦੀ ਮੰਗ ਕੀਤੀ ਜਾ ਰਹੀ ਹੈ। ਜਿਲ੍ਹਾ ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਇਹਨਾਂ ਕੋਸ਼ਿਸ਼ਾਂ ਦੀ ਕਮਾਂਡ ਸ੍ਰੀ ਧਰੂਮਨ ਐਚ. ਨਿੰਬਾਲੇ ਆਈ.ਪੀ.ਐਸ ਵੱਲੋਂ ਖੁੱਦ ਕੀਤੀ ਜਾ ਰਹੀ ਹੈ। ਬੀਤੇ ਕੱਲ ਇੱਕ ਠੋਸ ਅਤੇ ਵਿਸ਼ਵਾਸ਼ ਯੋਗ ਇਤਲਾਹ ਤੇ ਪੁਲਿਸ ਕਾਰਵਾਈ ਕਰਦਿਆਂ ਸਥਾਨਕ ਸੀ.ਆਈ.ਏ (ਕਰਾਈਮ ਬ੍ਰਾਂਚ) ਦੀ ਇੱਕ ਵਿਸ਼ੇਸ਼ ਪੁਲਿਸ ਪਾਰਟੀ ਜਿਸ ਦੀ ਅਗਵਾਈ ਐਸ.ਆਈ ਸੂਰਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ ਅਤੇ ਉਸ ਵਿੱਚ ਲੋੜੀਦੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਸ਼ਾਮਿਲ ਸਨ, ਦੀਆਂ ਕੋਸ਼ਿਸ਼ਾਂ ਸਦਕਾ ਦੋ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ਜੋ ਖਤਰਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਰੁੱਪ ਲਈ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਹਨਾਂ ਕਾਬੂ ਕੀਤੇ ਗਏ ਸ਼ੱਕੀ ਵਿਅਕਤੀਆਂ ਦੇ ਨਾਮ ਗੁਰਪ੍ਰੀਤ ਸਿੰਘ ਉਰਫ ਸੋਨੀ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਕੋਟਲੀ ਸੰਘਰ ਥਾਣਾ ਬਰੀਵਾਲਾ ਅਤੇ ਸੁਧੀਰ ਭੱਟੀ ਪੁੱਤਰ ਨੰਦ ਲਾਲ ਵਾਸੀ ਚੱਕ ਖੁੱਬਣ ਥਾਣਾ ਸਦਰ ਹਨੂੰਮਾਨਗੜ੍ਹ (ਰਾਜਸਥਾਨ) ਹਨ। ਇਹਨਾਂ ਕਾਬੂ ਕੀਤੇ ਗਏ ਸ਼ੱਕੀ ਵਿਅਕਤੀਆਂ ਪਾਸੋਂ ਇੱਕ ਪਸਤੌਲ ਦੇਸੀ ਕੱਟਾ 315 ਬੋਰ ਸਮੇਤ ਪੰਜ ਜਿੰਦਾ ਕਾਰਤੂਤ, ਇੱਕ ਮੋਬਾਈਲ ਮਾਰਕਾ ਵੀਵੋ ਕੰਪਨੀ, ਇੱਕ ਮੋਬਾਈਲ ਮਾਰਕਾ ਓਪੋ ਕੰਪਨੀ ਅਤੇ ਇੱਕ ਬਿਨਾ ਨੰਬਰੀ ਮੋਟਰਸਾਈਕਲ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਮੁੱਢਲੀ ਪੁਲਿਸ ਤਫਤੀਸ਼ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਹਨਾ ਪਾਸੋਂ ਮਿਲੇ ਹੋਏ ਮੋਬਾਈਲਾਂ ਵਿੱਚ ਵਿਦੇਸ਼ੀ ਨੰਬਰ ਵੀ ਚੱਲਦੇ ਰਹੇ ਸਨ ਅਤੇ ਇਹ ਸ਼ੱਕੀ ਵਿਅਕਤੀ, ਬਦਨਾਮ ਗੈਂਗਸਟਰ ਲਾਰੈਂਸ ਬਿਸਨੋਈ ਦੇ ਗੈਂਗ ਨਾਲ ਸਬੰਧਿਤ ਹਨ ਅਤੇ ਉਸਦੇ ਗਰੁੱਪ ਲਈ ਆਪਣੇ ਮੋਬਾਈਲਾਂ ਤੋਂ ਵਿਦੇਸ਼ੀ ਮੋਬਾਈਲ ਨੰਬਰਾਂ ਦੀ ਵਰਤੋਂ ਕਰਦੇ ਹੋਏ ਵੱਟਸਐਂਪ ਕਾਲਾਂ ਰਾਹੀ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀਆਂ ਹਾਸਿਲ ਕਰਦੇ ਸਨ। ਹੁਣ ਵੀ ਇਹਨਾਂ ਵੱਲੋਂ ਮੰਗੀ ਗਈ ਫਿਰੌਤੀ ਨੂੰ ਹਾਸਿਲ ਕਰਨ ਲਈ ਇਹ ਆਪਣੇ ਬਿਨਾਂ ਨੰਬਰੀ ਮੋਟਰਸਾਇਕਲ ਪਰ ਸਵਾਰ ਹੋ ਕੇੇੇੇੇੇ ਕਿਧਰੇ ਜਾਂ ਰਹੇ ਸਨ, ਜੋ ਜਿਲ੍ਹਾ ਪੁਲਿਸ ਵੱਲੋਂ ਬਣਾਏ ਗਏ ਜਾਲ ਵਿੱਚ ਫਸਾ ਕੇ ਕਾਬੂ ਕਰ ਲਏ ਹਨ। ਇਹਨਾਂ ਸ਼ੱਕੀ ਵਿਅਕਤੀਆਂ ਦੇ ਵਿਰੱਧ ਥਾਣਾ ਬਰੀਵਾਲਾ ਵਿਖੇ ਮੁਕੱਦਮਾਂ ਨੰਬਰ 38 ਅਧੀਨ ਧਾਰਾ 384, 506, ਭਾ:ਦੰ: 25(6), 25(7), 25(8) ਅਸਲਾ ਐਕਟ ਅਧੀਨ ਦਰਜ ਰਜਿਸਟਰ ਕਰ ਕੇ ਇਹਨਾਂ ਨੂੰ ਬਕਾਇਦਾ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਲ੍ਹਾ ਪੁਲਿਸ ਵੱਲੋਂ ਇਹਨਾਂ ਤੋਂ ਪੂਰੀ ਸਖਤੀ ਅਤੇ ਬਰੀਕੀ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹਨਾਂ ਦੇ ਮਾੜੇ ਮਨਸੂਬਿਆਂ ਨੂੰ ਪੂਰਿਆ ਕਰਨ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ।
Comments
Post a Comment