ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਇਕ ਵਿਅਕਤੀ ਨੂੰ 01 ਕਿਲੋ ਅਫੀਮ ਸਮੇਤ ਕੀਤਾ ਕਾਬੂ
ਸ੍ਰੀ ਮੁਕਤਸਰ ਸਾਹਿਬ/ਲੰਬੀ,ਜੂਨ 28 ( ਬੂਟਾ ਸਿੰਘ )ਸ੍ਰੀ ਧਰੁਮਨ ਐਚ ਨਿੰਬਾਲੇ ਆਈ.ਪੀ.ਐਸ ਐਸ.ਐਸ.ਪੀ, ਸ੍ਰੀ ਮੁਕਤਸਰ ਸਾਹਿਬ ਜੀ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ।ਜਿਸ ਤਹਿਤ ਸ੍ਰੀ ਮੋਹਨ ਲਾਲ ਐਸ.ਪੀ (ਇੰਨਵੈ:) ਅਤੇ ਸ੍ਰੀ ਜਸਪਾਲ ਸਿੰਘ ਡੀ.ਐਸ.ਪੀ, ਮਲੋਟ ਜੀ ਦੀ ਯੋਗ ਅਗਵਾਈ ਹੇਠ ਐਸ.ਆਈ ਮਨਿੰਦਰ ਸਿੰਘ ਨੰਬਰ ਅਤੇ ਪੁਲਿਸ ਪਾਰਟੀ ਥਾਣਾ ਲੰਬੀ ਵੱਲੋਂ 27.06.22 ਨੂੰ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁੱਲ ਸੂਆ ਬਾਹੱਦ ਰਕਬਾ ਲੰਬੀ ਪੁੱਜੀ ਤਾ ਇੱਕ ਨੌਜਵਾਨ ਇੱਕ ਪਾਰਦਰਸ਼ੀ ਲਿਫਾਫਾ ਵਿੱਚੋਂ ਇੱਕ ਕਾਲੇ ਰੰਗ ਦਾ ਪਦਾਰਥ ਕੱਢਕੇ ਖਾ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਕੇ ਭੱਜਣ ਲੱਗਾ ਤਾ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਹਰਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਮਕਾਨ ਨੰਬਰ 45, ਜੇ.ਪੀ ਕਲੌਨੀ, ਪਟਿਆਲਾ ਗੇਟ, ਸੰਗਰੂਰ ਦੱਸਿਆ।ਹਰਪ੍ਰੀਤ ਸਿੰਘ ਉਕਤ ਦੇ ਕਬਜ਼ਾ ਵਿਚਲੇ ਪਾਰਦਰਸ਼ੀ ਲਿਫਾਫਾ ਦੀ ਤਲਾਸ਼ੀ ਕੀਤੀ ਤਾ ਉੇਸ ਵਿੱਚੋਂ 01 ਕਿਲੋਗ੍ਰਾਮ ਅਫੀਮ ਬ੍ਰਾਮਦ ਹੋਈ।ਜਿਸਤੇ ਮੁਕੱਦਮਾ ਨੰਬਰ 149 ਮਿਤੀ 27.06.22 ਅ/ਧ 18ਸੀ/61/85 ਅਸਲਾ ਐਕਟ ਦੁਆਰਾ ਥਾਣਾ ਲੰਬੀ ਬਰਖਿਲਾਫ ਹਰਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਮਕਾਨ ਨੰਬਰ 45, ਜੇ.ਪੀ ਕਲੌਨੀ, ਪਟਿਆਲਾ ਗੇਟ, ਸੰਗਰੂਰ ਦਰਜ ਰਜਿਸਟਰ ਕੀਤਾ ਗਿਆ ਹੈ।ਮੁਕੱਦਮਾ ਜੇਰ ਤਫਤੀਸ਼ ਹੈ।ਦੋਸ਼ੀ ਪਾਸੋਂ ਬ੍ਰਾਮਦ ਹ...