ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 01 ਕਿੱਲੋ ਅਫੀਮ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

9PB NEWS:- ਸ੍ਰੀ ਮੁਕਤਸਰ ਸਾਹਿਬ (ਗੁਰਜੰਟ ਸਿੰਘ ਭੱਟੀ) ਸ੍ਰੀ ਧਰੁਮਨ ਐਚ ਨਿੰਬਾਲੇ ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਵੱਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਸ੍ਰੀ ਮੋਹਨ ਲਾਲ ਐੱਸ.ਪੀ (ਡੀ) ਅਤੇ ਸ੍ਰੀ ਜਸਪਾਲ ਸਿੰਘ ਡੀ ਐੱਸ ਪੀ ਮਲੋਟ ਦੀ ਅਗਵਾਈ ਹੇਠ


ਐਸ.ਆਈ ਮਨਿੰਦਰ ਸਿੰਘ ਮੁੱਖ ਅਫਸਰ ਥਾਣਾ ਲੰਬੀ ਅਤੇ ਪੁਲਿਸ ਪਾਰਟੀ ਵੱਲੋਂ 01 ਕਿੱਲੋ ਅਫੀਮ ਸਮੇਤ 01 ਵਿਅਕਤੀ ਨੂੰ ਕੀਤਾ ਕਾਬੂ ਜਾਣਕਾਰੀ ਅਨੁਸਾਰ ਮਿਤੀ 25.06.22 ਨੂੰ ਜਦ ਪੁਲਿਸ ਪਾਰਟੀ ਦੌਰਾਨੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਮਹਿਣਾ ਤੋਂ ਕਿੱਲਿਆਂਵਾਲੀ, ਵੜਿੰਗ ਖੇੜਾ ਆਦਿ ਨੂੰ ਜਾ ਰਿਹਾ ਸੀ ਤਾ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਟੀ-ਪੁਆਇੰਟ ਪਿੰਡ ਕਿਲਿਆਂਵਾਲੀ ਪੁੱਜੀ ਤਾਂ ਸੀਤੋ ਰੋਡ ਤੋਂ ਪਿੰਡ ਕਿੱਲਿਆਂਵਾਲੀ ਨੂੰ ਜਾਂਦੀ ਲਿੰਕ ਰੋਡ ਦੇ ਮੋੜ ਨਜਦੀਕ ਦਰੱਖਤਾਂ ਦੀ ਛਾਵੇਂ ਇੱਕ ਨੌਜਵਾਨ ਆਪਣੇ ਸੱਜੇ ਹੱਥ ਵਿੱਚ ਇੱਕ ਝੋਲਾ ਵਿੱਚ ਕੁੱਝ ਪਾ ਕੇ ਫੜੀ ਖੜਾ ਦਿਖਾਈ ਦਿੱਤਾ।ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਆਪਣਾ ਝੋਲਾ ਜਮੀਨ ਤੇ ਸੁੱਟ ਕੇ ਪਿੱਛੇ ਨੂੰ ਖਿਸਕਣ ਲੱਗਾ।ਜਿਸਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਦਿਨੇਸ਼ ਕੁਮਾਰ ਸਾਲਵੀ ਪੁੱਤਰ ਬਾਲੂ ਲਾਲ ਵਾਸੀ ਧਵਾਲੀਆ ਤਹਿ: ਗੰਗਰਾਰ ਜਿਲ੍ਹਾ ਚਿਤੌੜਗੜ੍ਹ (ਰਾਜਸਥਾਨ) ਦੱਸਿਆ।ਉਸ ਵੱਲੋਂ ਜਮੀਨ ਤੇ ਸੁੱਟੇ ਝੋਲਾ ਬੋਰੀ ਟਾਟ ਜਿਸਦਾ ਮੂੰਹ ਖੁੱਲਾ ਸੀ ਵਿੱਚੋਂ ਲਿਫਾਫਾ ਪਲਾਸਟਿਕ ਪਾਰਦਰਸ਼ੀ ਵਿੱਚੋ 01 ਕਿਲੋਗ੍ਰਾਮ ਅਫੀਮ ਬ੍ਰਾਮਦ ਹੋਈ।ਜਿਸਤੇ ਮੁਕੱਦਮਾ ਨੰਬਰ 148 ਮਿਤੀ 25.06.22 ਅ/ਧ 18ਸੀ/61/85 ਐਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਲੰਬੀ ਬਰਖਿਲਾਫ ਦਿਨੇਸ਼ ਕੁਮਾਰ ਸਾਲਵੀ ਉਕਤ ਦਰਜ ਰਜਿਸਟਰ ਕੀਤਾ ਗਿਆ ਹੈ। ਮੁਕੱਦਮਾ ਜੇਰ ਤਫਤੀਸ਼ ਹੈ। ਦੋਸ਼ੀ ਪਾਸੋਂ ਬ੍ਰਾਮਦ ਹੋਈ ਅਫੀਮ ਬਾਰੇ ਪੁੱਛ-ਗਿੱਛ ਜਾਰੀ ਹੈ, ਪੁੱਛ-ਗਿੱਛ ਦੌਰਾਨ ਜੇਕਰ ਕੋਈ ਹੋਰ ਦੋਸ਼ੀ ਨਾਮਜਦ ਹੁੰਦਾ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।



ਕੁੱਲ ਗ੍ਰਿਫਤਾਰ ਦੋਸ਼ੀ:- 01


ਬ੍ਰਾਮਦਗੀ:- 01 ਕਿਲੋ ਅਫ਼ੀਮ

Comments

Popular posts from this blog

ਪੱਤਰਕਾਰ ਭਾਈਚਾਰੇ ਤੇ ਸ਼ਹਿਰ ਦੀਆਂ ਸਮੂਹ ਜੱਥੇਬੰਦੀਆਂ ਵੱਲੋਂ ਧਰਨਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੀ ਪੰਜ ਰੋਜ਼ਾ ਧਰਨੇ ਸ਼ੁਰੂ

ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੀ ਵਧਦੀ ਗਿਣਤੀ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ !