ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨਾ ਇੱਕ ਕਾਨੂੰਨੀ ਪ੍ਰਕਰਿਆ :- ਐਸ.ਐਸ.ਪੀ.ਨਿੰਬਾਲੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਨਸ਼ਟ ਕੀਤੇ ਗਏ
ਸ੍ਰੀ ਮੁਕਤਸਰ ਸਾਹਿਬ( ਬਲਕਾਰ ਸਿੰਘ ਕੌਲਧਾਰ) ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਬੀਤੇ ਸਮੇਂ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ ਨੂੰ ਖਤਮ ਕਰਨ ਲਈ ਪੁਲਿਸ ਵਿਭਾਗ ਵੱਲੋਂ ਸਿਰ ਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆ ਹਨ। ਇਸ ਮਕਸਦ ਦੀ ਪੂਰਤੀ ਲਈ ਇਸ ਜਿਲ੍ਹਾ ਦੇ ਪੁਲਿਸ ਮੁੱਖੀ ਸ੍ਰੀ ਧਰੂਮਨ ਐੱਚ ਨਿੰਬਾਲੇ ਆਈ.ਪੀ.ਐਸ ਆਪਣੀ ਖੁੱਦ ਦੀ ਕਮਾਂਡ ਹੇਠ ਇੱਕ ਵਿਸ਼ੇਸ਼ ਰਣਨੀਤੀ ਬਣਾ ਕੇ ਜਿਲ੍ਹਾ ਭਰ ਦੇ ਥਾਣਾ ਮੁੱਖੀਆਂ ਅਤੇ ਗਜਟਿਡ ਪੁਲਿਸ ਅਫਸਰਾਂ ਨੂੰ ਸਮੇਂ ਸਮੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ।
ਇਸ ਦੇ ਸਿੱਟੇ ਵੱਜੋਂ ਪਿਛਲੇ ਕੁਝ ਸਮੇਂ ਅੰਦਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬ੍ਰਾਮਦਗੀ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਭਾਵੇਂ ਕਿ ਜਿਲ੍ਹਾ ਪੁਲਿਸ ਵੱਲੋਂ ਬ੍ਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਬਕਾਇਦਾ ਸੀਲ ਬੰਦ ਪਾਰਸਲਾਂ ਅਤੇ ਉੱਚ ਪੱਧਰ ਸੁਰੱਖਿਆ ਅਤੇ ਨਿਗਰਾਨੀ ਹੇਠ ਰੱਖਿਆ ਜਾ ਰਿਹਾ ਹੈ ਅਤੇ ਇਸ ਪ੍ਰਕਾਰ ਸਟੋਰ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਵਿਭਾਗ ਦੇ ਸੀਨੀਅਰ ਅਫਸਰਾਂ ਵੱਲੋਂ ਸਮੇ ਸਮੇ ਚੈੱਕ ਵੀ ਕੀਤਾ ਜਾਂਦਾ ਹੈ, ਪ੍ਰੰਤੂ ਇੰਨ੍ਹਾ ਨਸ਼ੀਲੇ ਪਦਾਰਥਾਂ ਨੂੰ ਅਦਾਲਤੀ ਪ੍ਰਤੀਕ੍ਰਿਆ ਵਿੱਚ ਗੁਜ਼ਰਨ ਤੋਂ ਬਾਅਦ ਨਸ਼ਟ ਕਰਨਾ ਵੀ ਜਰੂਰੀ ਹੋ ਜਾਂਦਾ ਹੈ। ਇਸ ਸਬੰਧੀ ਸਮੇਂ ਸਮੇਂ ਮਾਨਯੋਗ ਸੁਪਰੀਮ ਕੋਰਟ ਵੱਲੋਂ ਲੋੜੀਂਦੇ ਦਿਸ਼ਾ ਨਿਰਦੇਸ਼ ਤਹਿਤ ਇਕ ਕਮੇਟੀ ਬਣਾਈ ਗਈ ਅਤੇ ਐਨ.ਡੀ.ਪੀ.ਐਸ ਨਾਲ ਸਬੰਧਿਤ ਮੁਕੱਦਮਿਆਂ ਦਾ ਮਾਲ ਯੂਨੀਵਰਸਲ ਬਾਇਓਮੈਸ ਪਲਾਂਟ ਪਿੰਡ ਚੰਨੂ ਵਿਖੇ ਨਸ਼ਟ ਕੀਤਾ ਗਿਆ ਹੈ। ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਇਸ ਸਮੁੱਚੀ ਪ੍ਰਕੀਰਿਆ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ। ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਲਈ ਬਣਾਈ ਗਈ ਵਿੱਚ ਸ੍ਰੀ ਧਰੂਮਨ ਐੱਚ ਨਿੰਬਾਲੇ ਆਈ.ਪੀ.ਐਸ. ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੋਹਨ ਲਾਲ ਕਪਤਾਨ ਪੁਲਿਸ (ਡੀ) ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਪ੍ਰੀਤ ਸਿੰਘ ਉਪ ਕਪਤਾਨ ਪੁਲਿਸ (ਡੀ) ਅਤੇ ਸ੍ਰੀ ਲਖਵੀਰ ਸਿੰਘ ਉੱਪ ਕਪਤਾਨ ਪੁਲਿਸ (ਡੀ) ਫਰੀਦਕੋਟ ਹਨ ਜਿਨ੍ਹਾਂ ਦੀ ਨਿਗਰਾਨੀ ਹੇਠ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਮਾਲ ਮੁਕੱਦਮੇ ਨੂੰ ਨਸ਼ਟ ਕੀਤਾ ਕੀਤਾ ਗਿਆ । ਇਸ ਮੌਕੇ ਕੁੱਲ 74 ਐਨ.ਡੀ.ਪੀ.ਐੱਸ ਦੇ ਮੁਕੱਦਮਿਆਂ ਦਾ ਮਾਲ ਜਿਸ ਵਿੱਚ
146.650 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ
0.005 ਸਮੈਕ
0.194 ਗਰਾਮ ਹੈਰੋਇਨ
4.800 ਕਿੱਲੋਗ੍ਰਾਮ ਗਾਂਜਾ
685.550 ਕਿਲੋਗ੍ਰਾਮ ਪੋਸਤ ਦੇ ਪੌਦੇ
76340 ਨਸ਼ੀਲੀਆਂ ਗੋਲੀਆਂ
17 ਨਸ਼ੇ ਵਾਲੀ ਦਵਾਈ ਦੀ ਸ਼ੀਸ਼ੀਆ
ਇਸ ਤੋਂ ਇਲਾਵਾ 103 ਐਨ.ਡੀ.ਪੀ ਐੱਸ ਦੇ ਮੁਕੱਦਮਿਆਂ ਵਿਚ ਕੁੱਲ 136.60 ਕਿਲੋਗ੍ਰਾਮ ਅਫੀਮ ਜੋ ਕਿ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਗਾਜ਼ੀਪੁਰ ਜਾਂ ਨੀਮਚ ਵਿਖੇ ਜਮ੍ਹਾਂ ਕਰਵਾਈ ਜਾਵੇਗੀ।
Comments
Post a Comment