ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਪਿੰਡ ਮੌੜ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਛੁਡਵਾਇਆ ਨਜਾਇਜ ਕਬਜਾ

ਸ੍ਰੀ ਮੁਕਤਸਰ ਸਾਹਿਬ( ਬੂਟਾ ਸਿੰਘ )ਸ਼੍ਰੀ ਕੁਲਦੀਪ ਸਿੰਘ ਧਾਲੀਵਾਲ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਪੰਜਾਬ ਵਲੋਂ


ਗਰਾਮ ਪੰਚਾਇਤਾਂ ਦੀਆਂ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਾਉਣ ਸਬੰਧੀ ਮੁਹਿੰਮ ਚਲਾਈ ਹੋਈ ਹੈ।ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਗਰਾਮ ਪੰਚਾਇਤ ਮੌੜ ਵਿਖੇ 3 ਏਕੜ 7 ਕਨਾਲ 14 ਮਰਲੇ ਦਾ ਨਜਾਇਜ਼ ਕਬਜ਼ਾ ਛੁਡਵਾ ਕੇ ਗਰਾਮ ਪੰਚਾਇਤ ਨੂੰ ਦਿੱਤਾ ਗਿਆ।ਇਸ ਮੌਕੇ ਤੇ ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ ਜਿਲਾ ਵਿਕਾਸ ਅਤੇ ਪੰਚਾਇਤ ਅਫਸਰ ਸ੍ਰੀ ਮੁਕਤਸਰ ਸਾਹਿਬ, ਸ਼੍ਰੀਮਤੀ ਸੁਖਵਿੰਦਰ ਕੌਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਸ੍ਰੀ ਮੁਕਤਸਰ ਸਾਹਿਬ, ਡਿਊਟੀ ਮੈਜਿਸਟਰੇਟ ਸ਼੍ਰੀ ਗੁਰਚਰਨ ਸਿੰਘ ਨਾਇਬ ਤਹਿਸੀਲਦਾਰ ਲੱਖੇਵਾਲੀ, ਐਸ.ਐਚ.ਓ. ਸਦਰ ਸ੍ਰੀ ਜਗਸੀਰ ਸਿੰਘ, ਸ਼੍ਰੀ ਚਰਨਜੀਤ ਕੁਮਾਰ, ਐਸ.ਈ.ਪੀ.ਓ. ਅਤੇ ਸ਼੍ਰੀ ਸੁਖਜੀਤ ਸਿੰਘ ਪਟਵਾਰੀ ਅਤੇ ਗਰਾਮ ਪੰਚਾਇਤ ਮੌੜ ਸਨ।



Comments

Popular posts from this blog

ਪੱਤਰਕਾਰ ਭਾਈਚਾਰੇ ਤੇ ਸ਼ਹਿਰ ਦੀਆਂ ਸਮੂਹ ਜੱਥੇਬੰਦੀਆਂ ਵੱਲੋਂ ਧਰਨਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੀ ਪੰਜ ਰੋਜ਼ਾ ਧਰਨੇ ਸ਼ੁਰੂ

ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੀ ਵਧਦੀ ਗਿਣਤੀ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ !