ਸਿਹਤ ਵਿਭਾਗ ਵਲੋਂ ਵਿਸ਼ਵ ਆਬਾਦੀ ਪੰਦਰਵਾੜੇ ਤਹਿਤ ਜਿਲ੍ਹਾ ਪੱਧਰੀ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ( ਬੂਟਾ ਸਿੰਘ )ਸਿਵਲ ਸਰਜਨ ਡਾ ਰੰਜੂ ਸਿੰਗਲਾ ਦੇ ਨਿਰਦੇਸ਼ਾ ਅਤੇ ਯੋਗ ਅਗਵਾਈ ਹੇਠ ਵਿਸ਼ਵ ਅਬਾਦੀ ਪੰਦਰਵਾੜੇ ਨਾਲ ਸਬੰਧਤ ਜਿਲ੍ਹੇ ਦਾ ਸਾਰੇ ਫੀਲਡ ਸਟਾਫ ਦੀ ਇਕ ਜਿਲ੍ਹਾ ਪੱਧਰੀ ਬੈਠਕ ਦਫਤਰ ਸਿਵਲ ਸਰਜਨ ਵਿਖੇ ਆਯੋਜਿਤ ਕੀਤੀ ਗਈ।
ਜਿਸ ਵਿਚ ਜਿਲ੍ਹਾ ਟੀਕਾਕਰਨ ਅਫਸਰ ਡਾ. ਵੰਦਨਾ ਬਾਂਸਲ ਅਤੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ ਅਤੇ ਵੱਖ ਵੱਖ ਸਿਹਤ ਸੰਸਥਾਵਾ ਦੇ ਕਰਮਚਾਰੀ ਮੌਜੂਦ ਸਨ। ਸਿਵਲ ਸਰਜਨ ਡਾ। ਰੰਜੂ ਸਿੰਗਲਾ ਵੱਲੋਂ ਸਾਰੇ ਹੀ ਫੀਲਡ ਸਟਾਫ ਨੂੰ ਆਪਣੇਆਪਣੇ ਏਰੀਏ ਦੇ ਲੋਕਾਂ ਨੂੰ ਫੈਮਲੀ ਪਲੈਨਿੰਗ ਦੇ ਪੱਕੇ ਸਾਧਨਾਂ ਜਿਵੇਂ ਕਿ ਨਲਬੰਦੀ ਅਤੇ ਨਸਬੰਦੀ ਕਰਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ ਗਿਆ।ਉਨ੍ਹਾ ਕਿਹਾ ਕਿ ਸਿਹਤ ਵਿਭਾਗ ਵਲੋਂ 27 ਜੂਨ ਤੋਂ 10 ਜੁਲਾਈ ਤੱਕ ਦੰਪਤੀ ਸੰਪਰਕ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਯੋਗ ਜੋੜਿਆਂ ਤੱਕ ਪਹੁੰਚ ਕਰਕੇ ਉਨ੍ਹਾ ਨੂੰ ਪਰਿਵਾਰ ਨਿਯੋਜਨ ਦੇ ਸਾਧਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ 11 ਜੁਲਾਈ ਤੋਂ 25 ਜੁਲਾਈ ਤੱਕ ਅਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾਵੇਗਾ ਜਿਸ ਤਹਿਤ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਪਰਿਵਾਰ ਨਿਯੋਜਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ । ਉਨ੍ਹਾਂ ਨੇ ਕਿਹਾ ਕਿ ਫੈਮਿਲੀ ਪਲੈਨਿੰਗ ਰਾਹੀਂ ਵੱਧਦੀ ਹੋਈ ਆਬਾਦੀ ਨੂੰ ਸਥਿਰ ਰੱਖਿਆ ਜਾ ਸਕਦਾ ਹੈ। ਜਿੱਥੇ ਇਸ ਨਾਲ ਪਰਿਵਾਰ ਆਰਥਿਕ ਤੌਰ ਤੇ ਮਜਬੂਤ ਹੋਣਗੇ ਉੱਥੇ ਹੀ ਦੇਸ਼ ਦੇ ਕੁਦਰਤੀ ਸਾਧਨਾਂ ਦੀ ਵੀ ਸੰਭਾਲ ਹੋਵੇਗੀ। ਇਸ ਦੇ ਨਾਲ ਮਾਵਾਂ ਅਤੇ ਬੱਚਿਆਂ ਦੀ ਸਿਹਤ ਵੀ ਠੀਕ ਰਹੇਗੀ ਤੇ ਮਾਂ ਦੀ ਮੌਤ ਦਰ ਅਤੇ ਬੱਚਿਆਂ ਦੀ ਮੌਤ ਦਰ ਘਟੇਗੀ।ਉਨ੍ਹਾ ਕਿਹਾ ਕਿ ਅੱਜ ਸਾਡੇ ਦੇਸ਼ ਦੀ ਆਬਾਦੀ ਲਗਭਗ 135 ਕਰੋੜ ਹੈ। ਸਾਡੇ ਕੋਲ ਦੁਨੀਆ ਦੀ ਵਸੋਂ ਯੋਗ ਜ਼ਮੀਨ ਦਾ ਸਿਰਫ਼ 2% ਹੈ ਤੇ ਆਬਾਦੀ 20% ਹੈ। ਇਸੇ ਤਰਾਂ ਪੀਣ ਯੋਗ ਪਾਣੀ ਸਾਡੇ ਕੋਲ ਸਿਰਫ਼ 4% ਹੈ ਤੇ ਆਬਾਦੀ 20%, ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸਾਡੀ ਹਾਲਤ ਕਿਸ ਤਰਾਂ ਦੀ ਹੈ ਤੇ ਭਵਿੱਖ ਵਿਚ ਕਿਸ ਤਰਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਣਾ ਹੈ। ਉਨ੍ਹਾਂ ਕਿਹਾ ਕਿ ਅੱਜ ਬੇਰੋਜ਼ਗਾਰੀ, ਅਨਪੜ੍ਹਤਾ, ਕੁਪੋਸ਼ਣ, ਗ਼ਰੀਬੀ, ਕੱਟੜ੍ਹਤਾ ਆਦਿ ਹਰ ਸਮੱਸਿਆ ਦਾ ਮੂਲ ਕਾਰਨ ਵੱਧਦੀ ਜਾ ਰਹੀ ਆਬਾਦੀ ਹੈ। ਇਸ ਕਰਕੇ ਆਬਾਦੀ ਨੂੰ ਕੰਟਰੋਲ ਕਰਨ ਲਈ ਸਾਨੂੰ ਸਾਰਿਆਂ ਨੂੰ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
Comments
Post a Comment