ਨਕਲੀ ਬੀਜ ਮਿਲਣ ਦੇ ਕਾਰਨ ਕਿਸਾਨ ਦੀ ਮੂੰਗੀ ਦੀ 55 ਤੋ 60 ਏਕੜ ਫਸਲ ਹੋਈ ਖਰਾਬ!
ਸ੍ਰੀ ਮੁਕਤਸਰ ਸਾਹਿਬ, ਜੁਲਾਈ 19( ਬੂਟਾ ਸਿੰਘ )ਫਸਲੀ ਚੱਕਰ ਚੋਂ ਨਿਕਲਣ ਲਈ ਹੀ ਕੀਤੇ ਕੰਮ ਨੇ ਕਿਸਾਨ ਨੂੰ ਪਾਇਆ ਚੱਕਰਾਂ ਵਿਚ ਮਾਮਲਾ ਹੈ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ਦਾ ਦੁਕਾਨਦਾਰਾਂ ਤੋਂ ਲਿਆਂਦਾ ਮੂੰਗੀ ਦਾ ਬੀਜ ਨਿਕਲਿਆ ਨਕਲੀ ਕਿਸਾਨ ਚਰਨਜੀਤ ਸਿੰਘ ਦਾ ਹੋਇਆ ਲੱਖਾਂ ਦਾ ਨੁਕਸਾਨ ਖੱਜਲ ਖੁਆਰੀ ਵੱਖਰੀ ਤਕਰੀਬਨ ਸੱਠ ਕਿਲੇ ਫ਼ਸਲ ਹੋਈ ਖ਼ਰਾਬ ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ ਕਥਿਤ ਦੋਸ਼ੀਆਂ ਤੇ ਕਾਰਵਾਈ ਦੀ ਕੀਤੀ ਅਪੀਲ
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰਾਂ ਤਰ੍ਹਾਂ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਇਸੇ ਕੜੀ ਦੇ ਤਹਿਤ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲੀ ਚੱਕਰ ਵਿੱਚੋਂ ਨਿਕਲ ਕੇ ਹੋਰ ਫ਼ਸਲਾਂ ਬੀਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਪਰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ਦੇ ਕਿਸਾਨ ਨੂੰ ਫਸਲੀ ਚੱਕਰ ਵਿੱਚੋਂ ਨਿਕਲਣਾ ਹੀ ਚੱਕਰਾਂ ਵਿੱਚ ਪਾ ਗਿਆ ਕਿਉਂਕਿ ਕਿਸਾਨ ਵੱਲੋਂ ਆਪਣੇ ਤਕਰੀਬਨ ਸੱਠ ਕਿੱਲੇ ਖੇਤਾਂ ਵਿੱਚ ਮੂੰਗੀ ਦੀ ਫਸਲ ਬੀਜੀ ਸੀ ਪਰ ਇਹ ਮੂੰਗੀ ਦੀ ਫ਼ਸਲ ਨਕਲੀ ਵੀਜ ਕਾਰਨ ਹੋਈ ਹੀ ਨਹੀਂ ਜਿਸ ਕਾਰਨ ਕਿਸਾਨ ਨੂੰ ਆਪਣੇ ਖੇਤਾਂ ਵਿੱਚੋਂ ਇਹ ਫਸਲ ਵਾਹੁਣੀ ਪਈ ਅਤੇ ਕਿਸਾਨ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੇ ਨਾਲ ਨਾਲ ਕਿਸਾਨਾਂ ਦੀ ਖੱਜਲ ਖੁਆਰੀ ਵੀ ਹੋਈ ਇਸ ਬਾਬਤ ਜਾਣਕਾਰੀ ਦਿੰਦੇ ਹੋਏ ਕਿਸਾਨ ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਸੰਬੰਧ ਵਿਚ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦੇ ਦਿੱਤੀ ਹੈ ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਨੀਵਾਂ ਜਾਣ ਕਾਰਨ ਉਨ੍ਹਾਂ ਵੱਲੋਂ ਇਹ ਫਸਲ ਬੀਜੀ ਗਈ ਸੀ ਅਤੇ ਸਰਕਾਰ ਦੀਆਂ ਹਦਾਇਤਾਂ ਮੰਨੀਆਂ ਗਈਆਂ ਸਨ ਪਰ ਕੁਝ ਮੁਨਾਫ਼ਾਖੋਰ ਦੁਕਾਨਦਾਰਾਂ ਕਾਰਨ ਉਨ੍ਹਾਂ ਦਾ ਇਹ ਨੁਕਸਾਨ ਹੋਇਆ ਹੈ ਇਸ ਸੰਬੰਧ ਵਿਚ ਜਦੋਂ ਗੁਰਪ੍ਰੀਤ ਸਿੰਘ ਮੁੱਖ ਖੇਤੀਬਾਡ਼ੀ ਅਫਸਰ ਸ੍ਰੀ ਮੁਕਤਸਰ ਸਾਹਿਬ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਮਾਣਯੋਗ ਡੀ ਸੀ ਵਲੋਂ ਇਕ ਪਿੰਡ ਸੱਕਾਂਵਾਲੀ ਦੇ ਕਿਸਾਨ ਦੀ ਮੂੰਗੀ ਦੀ ਬੀਜੀ ਹੋਈ ਫ਼ਸਲ ਸਬੰਧੀ ਰਿਪੋਰਟ ਬਣਾਉਣ ਲਈ ਕਿਹਾ ਸੀ ਜਿਸ ਸਬੰਧ ਵਿਚ ਉਨ੍ਹਾਂ ਵੱਲੋਂ ਚਾਰ ਖੇਤੀਬਾੜੀ ਅਫ਼ਸਰਾਂ ਦੀ ਇੱਕ ਕਮੇਟੀ ਬਣਾ ਕੇ ਉਸ ਦੀ ਰਿਪੋਰਟ ਤਿਆਰ ਕਰ ਲਈ ਗਈ ਹੈ ਤੇ ਇਸ ਰਿਪੋਰਟ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚ ਦਾ ਕਰ ਦਿੱਤਾ ਗਿਆ ਹੈ ਅਤੇ ਉੱਚ ਅਧਿਕਾਰੀ ਹੀ ਇਸ ਤੇ ਬਣਦੀ ਕਾਰਵਾਈ ਕਰਨਗੇ
Comments
Post a Comment