ਸਿਮਰਨਜੀਤ ਸਿੰਘ ਮਾਨ ਵੱਲੋਂ ਦਿੱਤੇ ਗਏ ਭਗਤ ਸਿੰਘ ਦੇ ਬਿਆਨ ਸਬੰਧੀ ਨਿਖੇਧੀ ਕਰਦਾ ਹਾਂ - ਸੁਖਬੀਰ ਬਾਦਲ
ਜ਼ਿਲ੍ਹੇ ਚ ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, ਜੁਲਾਈ16( ਬੂਟਾ ਸਿੰਘ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪਹੁੰਚ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿੱਚ ਪਹੁੰਚ ਕੇ ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਮੀਟਿੰਗ ਦੇ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਆ ਰਹੀਆਂ ਸਕੀਮਾਂ ਨੂੰ ਲਾਗੂ ਕਰਨ ਦੇ ਸੰਬੰਧ ਵਿਚ ਪ੍ਰਸ਼ਾਸ਼ਨ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਸਕੀਮਾਂ ਮੈਂਬਰ ਪਾਰਲੀਮੈਂਟਾਂ ਦੇ ਰਾਹੀਂ ਆਉਂਦੀਆਂ ਹਨ, ਉਨ੍ਹਾਂ ਸਕੀਮਾਂ ਨੂੰ ਠੀਕ ਢੰਗ ਨਾਲ ਲਾਗੂ ਕਰਨ ਅਤੇ ਉਨ੍ਹਾਂ ਸਕੀਮਾਂ ਦੇ ਵਿੱਚ ਸੂਬਾ ਸਰਕਾਰ ਵੱਲੋਂ ਬਣਦੀ ਭਾਈਵਾਲੀ ਸਮੇਂ ਸਿਰ ਦੇਣ ਸਬੰਧੀ ਇਸ ਮੀਟਿੰਗ ਦੇ ਵਿੱਚ ਵਿਚਾਰ ਚਰਚਾ ਹੋਈ ਹੈ ਅਤੇ ਅਤੇ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿਚ ਇਨ੍ਹਾਂ ਸਕੀਮਾਂ ਦੇ ਉੱਤੇ ਪੂਰੀ ਤਰ੍ਹਾਂ ਨਜ਼ਰਸਾਨੀ ਰੱਖੀ ਜਾਵੇਗੀ ਤਾਂ ਜੋ ਇਨ੍ਹਾਂ ਸਕੀਮਾਂ ਦਾ ਲਾਭ ਉਸ ਹਰ ਵਰਗ ਨੂੰ ਮਿਲ ਸਕੇ ਜੋ ਜਿਨ੍ਹਾਂ ਦੇ ਲਈ ਇਹ ਸਕੀਮ ਬਣਾਈ ਗਈ ਹੈ ਇਸ ਮੌਕੇ ਜਦ ਸੁਖਬੀਰ ਸਿੰਘ ਬਾਦਲ ਨੇ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਸਬੰਧੀ ਦਿੱਤੇ ਬਿਆਨ ਤੇ ਗੱਲਬਾਤ ਕਰਦਿਆਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਦਾ ਇਹ ਨਹੀਂ ਪਤਾ ਕਿ ਉਹ ਕਿਸ ਸਮੇਂ ਕੀ ਬੋਲ ਦੇਣ, ਉਨ੍ਹਾਂ ਕਿਹਾ ਕਿ ਅਸੀਂ ਦਿਮਾਗੀ ਤੌਰ ਤੇ ਉਨ੍ਹਾਂ ਨਾਲ ਨਹੀਂ ਮਿਲ ਸਕਦੇ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਬਿਆਨ ਦੀ ਉਹ ਨਿਖੇਧੀ ਕਰਦੇ ਹਨ ।
Comments
Post a Comment