ਦੁਕਾਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ,ਜੁਲਾਈ 19(ਬੂਟਾ ਸਿੰਘ )ਪਿਛਲੇ ਮਹੀਨਿਆਂ ਤੋਂ ਲਗਾਤਾਰ ਬਾਜ਼ਾਰ ਵਿੱਚ ਸੀਵਰੇਜ ਦਾ ਪਾਣੀ ਖੜ੍ਹਾ ਹੋਣ ਕਰਕੇ ਦੁਕਾਨਦਾਰਾਂ ਵੱਲੋਂ ਵੱਖ ਵੱਖ ਮਹਿਕਮਿਆਂ ਤੱਕ ਪਹੁੰਚ ਕੀਤੀ ਗਈ ਸੀ ਪ੍ਰੰਤੂ ਕੋਈ ਸਮੱਸਿਆ ਦਾ ਹੱਲ ਨਾ ਹੁੰਦਾ ਦੇਖ ਕੇ ਅੱਜ ਉਨ੍ਹਾਂ ਦੁਆਰਾ ਆਪਣੀਆਂ ਦੁਕਾਨਾਂ ਬੰਦ ਕਰ ਕੇ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ।ਇਸ ਵਰਤੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੋ ਪਿਛਲੇ ਚਾਲੀ ਸਾਲ ਤੋਂ ਸੀਵਰੇਜ ਪਾਈਪਾਂ ਪਾਈਆਂ ਹੋਈਆਂ ਹਨ ਉਹੀ ਪਾਈਪਾਂ ਚੱਲ ਰਹੀਆਂ ਹਨ ਉਨ੍ਹਾਂ ਮੰਗ ਕੀਤੀ ਕਿ ਸੀਵਰੇਜ ਦੀਆਂ ਪਾਈਪਾਂ ਵੰਡੀਆਂ ਪਾਈਆਂ ਜਾਣ ਤਾਂ ਜੋ ਇਸ ਸਮੱਸਿਆ ਦਾ ਹੱਲ ਹੋ ਸਕੇ ।ਉਹਨੇ ਦੱਸਿਆ ਕਿ ਨਾਕਾ ਨੰਬਰ 2 ਅਤੇ ਬਿਜਲੀ ਵਾਲਾ ਖੂਹ, ਮਿਠਨ ਲਾਲ ਵਾਲੀ ਗਲੀ ,ਨੱਥੂ ਰਾਮ ਸਟਰੀਟ ਵਿੱਚ ਲਗਾਤਾਰ ਗਲੀਆਂ ਵਿਚ ਸੀਵਰੇਜ ਦਾ ਪਾਣੀ ਫਿਰ ਰਿਹਾ ਹੈ ਜਿਸ ਨਾਲ ਦੁਕਾਨਦਾਰਾਂ ਨੂੰ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ ।ਉਨ੍ਹਾਂ ਕਿਹਾ ਕਿ ਸੀਵਰੇਜ ਸਿਸਟਮ ਫੇਲ੍ਹ ਹੋਣ ਕਾਰਨ ਗਾਹਕਾਂ ਨੂੰ ਦੁਕਾਨਾਂ ਤੱਕ ਆਉਣ ਵਿੱਚ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ ।ਸ਼ਹਿਰ ਵਾਸੀਆਂ ਨੇ ਮੰਗ ਕੀਤੀ ਕਿ ਗੁਰਦੁਆਰਾ ਇਤਿਹਾਸਕ ਹੋਣ ਕਰਕੇ ਇੱਥੇ ਦੂਰੋਂ ਦੂਰੋਂ ਸੰਗਤ ਆਉਂਦੀ ਹੈ ਤਾਂ ਉਨ੍ਹਾਂ ਨੂੰ ਵੀ ਸੀਵਰੇਜ ਦੇ ਪਾਣੀ ਵਿੱਚ ਦੀ ਲੰਘ ਕੇ ਜਾਣਾ ਪੈਂਦਾ ਹੈ । ਉਨ੍ਹਾਂ ਇਹ ਵੀ ਮੰਗ ਕੀਤੀ ਕਿ ਗੁਰਦੁਆਰਾ ਸਾਹਿਬ ਦੇ ਗੇਟ ਨੰਬਰ 2ਦੇ ਨਜ਼ਦੀਕ ਇਕ ਡੰਪ ਬਣਾਇਆ ਹੋਇਆ ਹੈ ਜਿਸ ਨਾਲ ਬਾਜ਼ਾਰ ਵਿੱਚ ਵੀ ਬਦਬੂ ਮਾਰਦੀ ਹੈ ਅਤੇ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ਅੰਦਰ ਵੀ ਬੈਠਿਆ ਨਹੀਂ ਜਾਂਦਾ ।ਉਨ੍ਹਾਂ ਮੰਗ ਕੀਤੀ ਕਿ ਸੀਵਰੇਜ ਦਾ ਪੱਕਾ ਹੱਲ ਕੀਤਾ ਜਾਵੇ ਨਹੀਂ ਤਾਂ ਉਨ੍ਹਾਂ ਵੱਲੋਂ ਇਹ ਧਰਨਾ ਲਗਾਤਾਰ ਜਾਰੀ ਰਹੇਗਾ ।
Comments
Post a Comment