ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਡਾਕਟਰ ਉਬਰਾਏ ਦਾ ਸਨਮਾਨ
ਸ੍ਰੀ ਮੁਕਤਸਰ ਸਾਹਿਬ ਜੁਲਾਈ 19( ਬੂਟਾ ਸਿੰਘ )ਸੇਵੀਅਰ ਸਿੰਘ, ਵਿਸ਼ਵ ਵਿਆਪੀ ,ਗ਼ੈਰ ਰਾਜਸੀ ,ਸਵੈ ਵਿੱਤੀ ਰਜਿਸਟਰਡ ਗੈਰ ਸਰਕਾਰੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ ਡਾਕਟਰ ਐਸ ਪੀ ਸਿੰਘ ਉਬਰਾਏ ਜੀ ਨੂੰ ਪਿਛਲੇ ਦਿਨੀਂ ਮੁਕਤਸਰ ਸਾਹਿਬ ਦੀ ਫੇਰੀ ਦੌਰਾਨ ਉਬਰਾਏ ਵਲੋਂ ਕਿਸਾਨ ਅੰਦੋਲਨ ਦੋਰਾਨ ਪਾੲੇ ਵੱਡਮੁੱਲੇ ਯੋਗਦਾਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਦੇ ਦਿਸ਼ਾ ਨਿਰਦੇਸ਼ਾਂ ਤੇ ਜਰਨਲ ਸਕੱਤਰ ਨਿਰਮਲ ਸਿੰਘ ਜੱਸੇਆਣਾ ਦੀ ਅਗਵਾਈ ਵਿੱਚ ਸਨਮਾਨਿਤ ਕੀਤਾ ਗਿਆ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਲੰਬਾ ਅਰਸਾ ਚੱਲੇਂ ਕਿਸਾਨ ਮਜ਼ਦੂਰ ਅਦੋਲਨ ਦੋਰਾਨ ਸਾਰੇ ਬਾਰਡਰਾਂ ਤੇ 24 ਘੰਟੇ ਮੈਡੀਕਲ ਕੈਂਪ, ਅੌਰਤਾਂ ਲੲੀ ਵੱਖਰੇ ਰੈਣਬਸੇਰੇ, ਲੰਗਰ ਲੲੀ ਬਹੁਤ ਵੱਡਾ ਯੋਗਦਾਨ, ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਘੋੜਿਆ ਲਈ ਖੁਰਾਖ ਦਾ ਪ੍ਰਬੰਧ, ਅਤੇ ਕਿਸਾਨ ਜੱਥੇਬੰਦੀਆਂ ਦੀ ਹਰ ਲੋੜ ਨੂੰ ਪੂਰਾ ਕੀਤਾ ਗਿਆ ਅਤੇ ਕਿਸਾਨ ਅੰਦੋਲਨ ਦੋਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਾਸਿਕ ਪੈਨਸ਼ਨਾਂ ਜਾਰੀ ਹਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਹਰ ਮਹੀਨੇ ਲਗਾਤਾਰ ਪੈਨਸ਼ਨਾਂ ਦਿਤੀਆਂ ਜਾ ਰਹੀਆਂ ਹਨ ਉਪਰੋਕਤ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਖਦੇਵ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਮੁਕਤਸਰ ਸਾਹਿਬ ਟੀਮ ਵਲੋਂ ਉਬਰਾਏ ਜੀ ਨੂੰ ਜੀ ਆਇਆਂ ਆਖਿਆ ਗਿਆ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਟਰੱਸਟ ਦੇ ਡਾਕਟਰ ਦਿਲਜੀਤ ਸਿੰਘ ਗਿੱਲ ਡਾਇਰੈਕਟਰ ਸਿਹਤ ਸੇਵਾਵਾਂ ਅਤੇ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਨੂੰ ਵੀ ਸਨਮਾਨਿਤ ਕੀਤਾ ਗਿਆ ਇਸ ਮੌਕੇ ਕਿਸਾਨ ਯੂਨੀਅਨ ਵੱਲੋਂ ਨਿਰਮਲ ਸਿੰਘ ਜੱਸੇਆਣਾ,ਜਸਕਰਨ ਸਿੰਘ ਜੱਸੇਆਣਾ, ਦਿਲਬਾਗ ਸਿੰਘ ਬੂੜਾ ਗੁੱਜਰ, ਅਤੇ ਟਰੱਸਟ ਵੱਲੋਂ ਚਰਨਜੀਤ ਸਿੰਘ, ਸੁਖਬੀਰ ਸਿੰਘ ਰਣਧੀਰ ਸਿੰਘ, ਆਦਿ ਹਾਜ਼ਰ ਸਨ
Comments
Post a Comment