ਪੀ.ਸੀ.ਆਰ ਮੋਟਰਸਾਇਕਲ ਵੱਲੋਂ ਸ਼ਹਿਰ ਅੰਦਰ ਰੱਖੀ ਜਾਵੇਗੀ ਚੱਪੇ-ਚੱਪੇ ਤੇ ਨਜ਼ਰ:- ਸ੍ਰੀ ਉਪਿੰਦਰਜੀਤ ਸਿੰਘ ਘੁੰਮਣ ਆਈ.ਪੀ.ਐਸ
ਕਿਸੇ ਨੂੰ ਵੀ ਕਾਨੂੰਨ ਦੀ ਉਲਘਣਾ ਨਹੀਂ ਕਰਨ ਦਿੱਤੀ ਜਾਵੇਗੀ ਸ੍ਰੀ ਮੁਕਤਸਰ ਸਾਹਿਬ( ਬੂਟਾ ਸਿੰਘ ) ਮਾਨਯੋਗ ਡੀਜੀਪੀ ਪੰਜਾਬ ਜੀ ਦੀਆਂ ਹਦਾਇਤਾਂ ਤਹਿਤ ਸ.ਉਪਿੰਦਰਜੀਤ ਸਿੰਘ ਘੁੰਮਣ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਵੱਲੋਂ ਜਿਲ੍ਹੇ ਦੇ ਪੀਸੀਆਰ ਮੋਟਰਸਾਇਕਲ ਪੁਲਿਸ ਮੁਲਾਜਮਾ ਨੂੰ ਜਿਲ੍ਹਾਂ ਪੁਲਿਸ ਹੈੱਡਕੁਆਟਰ ਬਲਾ ਕੇ ਉਨਾਂ੍ਹ ਨੂੰ ਸ਼ਹਿਰ ਅੰਦਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਦਾਇਤਾ ਜਾਰੀ ਕੀਤੀਆ ਗਈਆ ਹਨ। ਇਸ ਮੌਕੇ ਸ੍ਰੀ ਕੁਲਵੰਤ ਰਾਏ ਐਸ.ਪੀ (ਐਚ), ਸ. ਅਵਤਾਰ ਸਿੰਘ ਡੀ.ਐਸ.ਪੀ (H) ਇੰਸਪੈਕਟਰ ਸੰਜੀਵ ਕੁਮਾਰ ਰੀਡਰ ਮੌਜੂਦ ਸਨ l ਇਸ ਮੌਕੇ ਸ.ਉਪਿੰਦਰਜੀਤ ਸਿੰਘ ਘੁੰਮਣ ਆਈ.ਪੀ.ਐਸ. ਜੀ ਨੇ ਦੱਸਿਆਂ ਕਿ ਜਿਲ੍ਹਾਂ ਦੇ ਪੀ.ਸੀ.ਆਰ ਮੋਟਰਸਾਇਕਲ ਪੁਲਿਸ ਮੁਲਾਜਮਾਂ ਅੱਜ ਜਿਲ੍ਹਾਂ ਪੁਲਿਸ ਹੈੱਡਕੁਆਰਟਰ ਬਲਾ ਕੇ ਇਨ੍ਹਾਂ ਨੂੰ ਹਦਾਇਤਾਂ ਦਿੱਤੀਆਂ ਗਈਆ ਹਨ ਕਿ ਸ਼ਹਿਰ ਦੇ ਅੰਦਰ ਆਪਣੀ ਡਿਊਟੀ ਵਧੀਆਂ ਤਰੀਕੇ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰਾਂ ਦੀ ਸ਼ਹਿਰ ਅੰਦਰ ਕੋਈ ਅਣਹੋਣੀ ਘਟਨਾ ਵਾਪਰਦੀ ਹੈ ਤਾਂ ਬਿਨ੍ਹਾਂ ਦੇਰੀ ਉਸ ਜਗ੍ਹਾਂ ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾਂ ਦੱਸਿਆਂ ਕਿ ਸ਼ਹਿਰ ਅੰਦਰ ਜਿੱਥੇ ਸ਼ਰਾਰਤੀ ਅਨਸਰਾ ਵੱਲੋਂ ਵੱਧ ਵਾਰਦਾਤਾ ਨੂੰ ਅੰਜਾਮ ਦਿੱਤਾ ਜਾ ਰਿਹਾ ਉਸ ਜਗ੍ਹਾਂ ਦੀ ਗਸ਼ਤ ਵਧਾਈ ਜਾਵੇ ਰਾਤ ਸਮੇਂ ਵੀ ਉਸ ਜਗਾ ਤੇ ਨਾਕਾ ਲਗਾ ਕੇ ਸ਼ਰਾਰਤੀ ਅਨਸਰਾ ਤੇ ਨਕੇਲ ਕੱਸੀ ਜਾਵੇ। ਉਨ੍ਹਾਂ ਕਿਹ...