ਠੇਕਾ ਮੁਲਾਜਮਾਂ ਦੀਆਂ ਛਾਂਟੀਆਂ ਰੋਕਣ ਅਤੇ ਕੱਚੇ ਪਿੱਲੇ ਰੁਜਗਾਰ ਨੂੰ ਪੱਕਾ ਕਰਨ ਦੀ ਮੰਗ ਲਈ - ਮੁੱਖ ਮੰਤਰੀ ਪੰਜਾਬ ਸਰਕਾਰ ਨੂੰ (ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ) ਰਾਹੀ ਭੇਜਿਆ ‘ਯਾਦ-ਪੱਤਰ’
ਸ਼੍ਰੀ ਮੁਕਤਸਰ ਸਾਹਿਬ( butta Singh ) - ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31)ਅਤੇ ਸੀ ਐਚ ਬੀ ਪਾਵਰ ਕੋਮ ਐਡ ਟਾਸਕੋ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਜੱਥੇਬੰਦੀ ਵੱਲੋਂ ਵਲੋਂ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਫੈਸਲੇ ਤਹਿਤ ਅੱਜ ਇਥੇ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਯਾਦ ਪੱਤਰ ਦਿੱਤਾ ਗਿਆ।
ਠੇਕਾ ਮੁਲਾਜਮ ਸਭ ਤੋਂ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵਿਖੇ ਇਕੱਠੇ ਹੋਏ ਅਤੇ ਇਸਦੇ ਬਾਅਦ ਰੋਸ ਮਾਰਚ ਕਰਦੇ ਹੋਏ ਵਿਧਾਇਕ ਦੀ ਰਿਹਾਇਸ ਪੁੱਜੇ, ਜਿੱਥੇ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂਅ ਹੇਠ ਇਕ ਵਾਰ ਫਿਰ ‘ਯਾਦ ਪੱਤਰ’ ਦਿੱਤਾ ਗਿਆ।
ਇਸ ਮੌਕੇ ਆਗੂਆਂ ਜਸਵੀਰ ਸਿੰਘ ਕਾਲਾ, ਕੇਸਰ ਸਿੰਘ, ਅੰਗਰੇਜ ਸਿੰਘ, ਬਿਕਰਮਜੀਤ ਸਿੰਘ ਕਪੂਰ, ਮਨਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਬਾਹਰੋ ਪੱਕੀ ਨਵੀਂ ਭਰਤੀ ਕਰਨ ਤੋਂ ਪਹਿਲਾਂ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਸਾਲਾਂਬੱਧੀ ਅਰਸੇ ਤੋਂ ਕੰਮ ਕਰਦੇ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜਮਾਂ ਨੂੰ ਰੈਗੂਲਰ ਕੀਤਾ ਜਾਵੇ। ਸਰਕਾਰੀ ਵਿਭਾਗਾਂ ਦੀ ਬੇਰਹਿਮ ਅਤੇ ਅੰਨੀ ਲੁੱਟ ਕਰ ਰਹੀਆਂ ਲੋਟੂ ਕੰਪਨੀਆਂ, ਸੁਸਾਇਟੀਆਂ ਅਤੇ ਠੇਕੇਦਾਰਾਂ ਨੂੰ ਵਿਭਾਗਾਂ ਵਿਚੋਂ ਬਾਹਰ ਕੱਢ ਕੇ ਸਮੂਹ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ’ਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕੀਤਾ ਜਾਵੇ, ਡੀ.ਸੀ. ਦਫਤਰ ਬਰਨਾਲਾ, ਭਗਤਾ ਭਾਈ ਕਾ ਸਟੋਰ, ਸਿਹਤ ਵਿਭਾਗ ਪੰਜਾਬ ਦੇ ਆਗੂ ਸੁਰਿੰਦਰ ਕੁਮਾਰ, ਤਪਾ ਸਰਕਾਰੀ ਹਸਪਤਾਲ, ਬਿਜਲੀ ਵਿਭਾਗ ਦੇ ਛਾਂਟੀ ਕੀਤੇ ਕੰਪਿਊਟਰ ਉਪਰੇਟਰਾਂ ਨੂੰ ਬਿਨਾਂ ਸ਼ਰਤ ਨੋਕਰੀ ’ਤੇ ਬਹਾਲ ਕੀਤਾ ਜਾਵੇ ਅਤੇ ਭਵਿੱਖ ਲਈ ਹਰ ਕਿਸਮ ਦੀ ਛਾਂਟੀ ਤੇ ਮੁਕੰਮਲ ਰੋਕ ਲਾਈ ਜਾਵੇ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਵਲੋਂ ਸਰਕਾਰ ਦੀ ਵਿਉਤਬੰਦੀ ਅਨੁਸਾਰ ਇਨਲਿਸਟਮੈਂਟ/ਆਊਟਸੋਰਸ ਮੁਲਾਜਮਾਂ ਨੂੰ ਵਿਭਾਗ ’ਚ ਸ਼ਾਮਲ ਕਰਨ ਲਈ ਤਿਆਰ ਕੀਤੀ ਮੁੱਖ ਇੰਜੀਨੀਅਰ, ਜਸਸ ਵਿਭਾਗ, ਪਟਿਆਲਾ ਜੀ ਦੇ ਪੱਤਰ ਨੰਬਰ ਜਸਸ/ਅਨਗ(7) 39 ਮਿਤੀ 11-01-2018 ਨੂੰ ਤਜਵੀਜ (ਪ੍ਰਪੋਜਲ) ਨੂੰ ਲਾਗੂ ਕੀਤਾ ਜਾਵੇ। ਪੱਕੇ ਕੰਮ ਖੇਤਰ ’ਚ ਪੱਕੇ ਰੁਜਗਾਰ ਦੀ ਗਾਰੰਟੀ ਕੀਤੀ ਜਾਵੇ। ਗੁਜਾਰੇ ਨੂੰ ਅਧਾਰ ਮੰਨ ਕੇ ਉਜਰਤਾਂ ਤਹਿ ਕਰਨ ਦਾ ਨਿਯਮ ਲਾਗੂ ਕੀਤਾ ਜਾਵੇ।
ਇਨ੍ਹਾਂ ‘ਯਾਦ-ਪੱਤਰਾਂ’ ਰਾਹੀ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਮੁੱਖ ਮੰਤਰੀ ਪੰਜਾਬ ਵਲੋਂ ਗੱਲਬਾਤ ਰਾਹੀ ਉਪਰੋਕਤ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਤਾਂ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਵਲੋਂ ਮਜਬੂਰਨ ਸੰਘਰਸ਼ ਤਿੱਖਾ ਕਰਨ ਲਈ ਮਜਬੂਰ ਹੋਵੇਗਾ ਜਿਸ ਲਈ ਪੰਜਾਬ ਸਰਕਾਰ ਖੁਦ ਜਿੰਮੇਵਾਰ ਹੋਵੇਗੀ।
Comments
Post a Comment