ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਕੀਤਾ ਦੌਰਾ

MUKTSAR SAHIB:-( BUTTA SINGH )ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਜਿਸ ਵਿੱਚ ਜ਼ਿਲ੍ਹਾ ਮੁਕਤਸਰ ਸਾਹਿਬ ਦੀ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਦੀ ਸਮੂਹ ਟੀਮ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।


ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੇਦੀ ਜੀ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਚਾਲੀ ਮੁਕਤਿਆਂ ਦੀ ਪਾਵਨ ਧਰਤੀ ਵਿਖੇ ਦੌਰਾ ਕਰਨ ਦਾ ਮੁੱਖ ਮੰਤਵ ਜ਼ਿਲ੍ਹੇ‌ ਵਿੱਚੋਂ ਭਿ੍ਸ਼ਟਾਚਾਰ ਖ਼ਤਮ ਕਰਨਾ ਹੈ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਪੰਜਾਬ ਸਰਕਾਰ ਦਾ ਵੀ ਐਸੋਸੀਏਸ਼ਨ ਨੂੰ ਭਾਰੀ ਸਹਿਯੋਗ ਮਿਲੇਗਾ।ਇਸ ਮੁਹਿੰਮ ਦਾ ਮੁੱਖ ਸੰਦੇਸ਼ ਪੰਜਾਬ ਦੇ ਹਰ ਜ਼ਿਲ੍ਹੇ ਨੂੰ ਭਿ੍ਸ਼ਟਾਚਾਰ ਮੁਕਤ ਕਰਨਾ ਹੈ। ਜਿਸ ਤਹਿਤ ਹਰ ਜ਼ਿਲ੍ਹੇ ਵਿੱਚ ਭ੍ਰਿਸ਼ਟਾਚਾਰ ਮੁਕਤ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸੰਸਥਾ ਨਾਲ ਜੁੜਨ ਦੀ ਅਪੀਲ ਕੀਤੀ।ਇਸ ਮੌਕੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਕੁਮਾਰ ਜੀ,ਜ਼ਿਲ੍ਹਾ ਚੇਅਰਮੈਨ ਸੁਮਿਤ ਕੁਮਾਰ ਜੀ, ਸਾਜਨ ਜੀ ਜ਼ਿਲ੍ਹਾ ਯੂਥ ਡਰੈਕਟਰ, ਸਾਹਿਲ ਜੀ ਜ਼ਿਲ੍ਹਾ ਸਲਾਹਕਾਰ, ਹਰਕੀਰਤ ਜੀ ਯੂਥ ਵਾਇਸ ਡਰੈਕਟਰ, ਜਤਿੰਦਰ ਗਰੋਵਰ ਜੀ ਵਾਇਸ ਚੇਅਰਮੈਨ ਬਠਿੰਡਾ, ਪ੍ਰਵੀਨ ਕੁਮਾਰ, ਨਰੇਸ਼ ਕੁਮਾਰ ਮੈਂਬਰ,ਜੀਵਤੇਸ਼ ਡਾਬਰਾ ਜੀ ਜ਼ਿਲ੍ਹਾ ਡਿਪੁਟੀ ਡਰੈਕਟਰ ,ਹੈਰੀ ਗਰਗ,ਜਗਮੀਤ ਸਿੰਘ, ਸੰਦੀਪ ਕੁਮਾਰ, ਸੰਦੀਪ ਭਾਟੀਆ ਆਦਿ ਹਾਜ਼ਰ ਸਨ।


Comments

Popular posts from this blog

ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਨਵ ਨਿਯੁਕਤ ਪ੍ਰਧਾਨ ਤਰਸੇਮ ਗੋਇਲ ਨੂੰ ਪੌਦਾ ਦੇ ਕੇ ਐਡਵੋਕੇਟ ਅਮਨ ਮਿੱਤਲ ਨੇ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮਾਨਾ ਗਰੁੱਪ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ 05 ਗੁਰਗਿਆਂ ਸਮੇਤ ਕੁੱਲ 09 ਸ਼ੱਕੀ ਵਿਅਕਤੀ ਕਾਬੂ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੀ ਪੰਜ ਰੋਜ਼ਾ ਧਰਨੇ ਸ਼ੁਰੂ