ਜਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਸਾਂਸ ਪ੍ਰੋਗਰਾਮ ਅਧੀਨ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਦਿੱਤੀ ਗਈ ਟਰੇਨਿੰਗ
ਨਮੂਨੀਆ ਦੀ ਜਲਦੀ ਪਛਾਣ ਕਰਕੇ ਅਤੇ ਜਲਦੀ ਇਲਾਜ ਸ਼ੁਰੂ ਕਰਕੇ ਬੱਚਿਆਂ ਦੀਆਂ ਬਹੁਤ ਸਾਰੀਆਂ ਕੀਮਤੀ ਜਾਨਾ ਬਚਾਈਆਂ ਜਾ ਸਕਦੀਆਂ ਹਨ: ਡਾ ਨਵਜੋਤ ਕੌਰ ਸਿਵਲ ਸਰਜਨ ਰਿਪੋਰਟ ਬੂਟਾ ਸਿੰਘ :- ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਦਫਤਰ ਸਿਵਲ ਸਰਜਨ ਵਿਖੇ ਸਾਂਸ ਪ੍ਰੋਗਰਾਮ ਅਧੀਨ ਜਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਸੁਪਰਵਾਇਜ਼ਰੀ ਸਟਾਫ ਨੂੰ ਟਰੇਨਿੰਗ ਦਿੱਤੀ ਗਈ । ਟਰੇਨਿੰਗ ਦੋਰਾਨ ਡਾ ਨਵਜੋਤ ਕੌਰ ਸਿਵਲ ਸਰਜਨ ਨੇ ਕਿਹਾ ਕਿ ਪੰਜ ਸਾਲ ਤੱਕ ਦੇ ਬੱਚਿਆਂ ਵਿਚ ਹੋਣ ਵਾਲੀਆਂ ਮੌਤਾ ਦਾ ਨਮੂਨੀਆ ਮੁੱਖ ਕਾਰਨ ਹੈ, ਜੋ ਕਿ ਫੇਫੜਿਆਂ ਵਿਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ ਅਤੇ ਜੇਕਰ ਨਮੂਨੀਆ ਦੀ ਜਲਦੀ ਪਛਾਣ ਕਰਕੇ ਇਲਾਜ ਨਾ ਕੀਤਾ ਜਾਵੇ ਤਾਂ ਇਹ ਘਾਤਕ ਸਿੱਧ ਹੋ ਸਕਦਾ ਹੈ। ਉਨ੍ਹਾ ਕਿਹਾ ਕਿ ਨਮੂਨੀਆਂ ਇਕ ਗੰਭੀਰ ਬਿਮਾਰੀ ਹੈ, ਇਸ ਲਈ ਘਰੇਲੂ ਇਲਾਜ ਵਿਚ ਸਮਾਂ ਨਾ ਗਵਾਇਆ ਜਾਵੇ ਅਤੇ ਇਸ ਦੇ ਲੱਛਣਾਂ ਦੀ ਜਲਦੀ ਪਛਾਣ ਕਰਕੇ ਮਰੀਜ ਨੂੰ ਤੁਰੰਤ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ।ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਮੂਨਿਆਂ ਤੋਂ ਬਚਾਅ ਅਤੇ ਇਸਦੇ ਇਲਾਜ ਸਬੰਧੀ “ਸੋਸ਼ਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਊਟਰੀਲਾਇਜ਼ ਨਮੂਨੀਆ ਸਕਸੈਸਫੁੱਲੀ” (ਸਾਂਸ) ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ । ਜਿਸ ਤਹਿਤ ਲੋਕਾਂ ਨੂੰ ਨਮੂਨੀਆ ਤੋਂ ਬਚਾਅ ਸਬੰਧੀ ਜਾਗਰੂਕ ਕਰਨਾ, ਨਮੂਨੀਆ ਦੀ ਜਲਦੀ ਪਛਾਣ ਕਰਕੇ ਇਸਦਾ ਇਲਾਜ ਕਰਨਾ ਅਤੇ ਗੰਭੀਰ ਨਮ...