ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੀ ਪੰਜ ਰੋਜ਼ਾ ਧਰਨੇ ਸ਼ੁਰੂ

ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਦੇ ਸੱਦੇ ਤੇ 16ਫਰਵਰੀ ਭਾਰਤ ਬੰਦ ਦੇ ਸੱਦੇ ਨੂੰ ਲਾਗੂ ਕਰਨ ਦਾ ਫੈਸਲਾ





ਮੁਕਤਸਰ ,6 ਫਰਵਰੀ ( ਬੂਟਾ ਸਿੰਘ ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ ਦੀ ਪ੍ਰਧਾਨਗੀ ਹੇਠ ਕੜਾਕੇ ਦੀ ਠੰਢ ਦੇ ਬਾਵਜੂਦ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੀ ਪੰਜ ਰੋਜ਼ਾ ਦਿਨੇ ਰਾਤ ਧਰਨੇ ਸ਼ੁਰੂ ਜੋ 6 ਤੋਂ 10 ਫ਼ਰਵਰੀ ਤੱਕ ਜਾਰੀ ਰਹਿਣਗੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।

ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਸੀਨੀਅਰ ਮੀਤ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ ਸਹਾਇਕ ਸਕੱਤਰ ਗੁਰਮੀਤ ਸਿੰਘ ਬਿੱਟੂ ਮੱਲਣ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਵਾਅਦਾ ਖਿਲਾਫੀ ਕਰਕੇ ਕਿਸਾਨ ਮਜ਼ਦੂਰ ਪੱਖੀ ਨਵੀਂ ਖੇਤੀ ਨੀਤੀ ਬਣਾਉਣ ਤੋਂ ਭੱਜਣਾਂ ਰੋਕ ਕੇ ਤਰੁੰਤ ਲਾਗੂ ਕਰਵਾਉਣ, ਬੇਜ਼ਮੀਨੇ ਗਰੀਬ ਕਿਸਾਨਾਂ ਮਜ਼ਦੂਰਾਂ ਦੀ ਜ਼ਮੀਨੀ ਤੋਟ ਪੂਰੀ ਕਰਨ ਅਤੇ ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਹਾਸਿਲ ਕਰਨ ਸਮੇਤ ਜ਼ਬਰਨ ਕਰਜ਼ਾ ਵਸੂਲੀ ਲਈ ਜ਼ਮੀਨਾਂ ਮਕਾਨਾਂ ਆਦਿ ਦੀਆਂ ਕੁਰਕੀਆਂ ਨਿਲਾਮੀਆਂ ਦੇ ਖਾਤਮੇ ਵਾਲਾ ਕਰਜ਼ਾ ਕਾਨੂੰਨ ਬਣਾਉਣ, ਫ਼ਸਲੀ ਤਬਾਹੀਆਂ ਦੇ ਲਟਕ ਰਹੇ ਮੁਆਵਜ਼ੇ ਤਰੁੰਤ ਲੈਣ, ਪਾਣੀ ਦੇ ਕਾਰਪੋਰੇਟੀਕਰਨ ਦੀ ਨੀਤੀ ਰੱਦ, ਕਰਨ, ਸਾਰੀਆਂ ਫਸਲਾਂ ਤੇ ਐਮ ਐਸ ਪੀ ਦੇਣ ਝੋਨੇ ਦੀ ਥਾਂ ਬਦਲਵੀਆਂ ਫ਼ਸਲਾਂ ਦੇ ਲਾਭਕਾਰੀ ਮੁੱਲ ਤੇ ਮੰਡੀਕਰਨ ਦੀ ਗਰੰਟੀ, ਫ਼ਸਲੀ ਬੀਮਾ ਯੋਜਨਾ ਲਾਗੂ ਕਰਨ ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਅਵਾਰਾ ਪਸ਼ੂਆਂ ਕੁੱਤਿਆਂ ਸੂਰਾਂ ਦਾ ਪ੍ਰਬੰਧ ਕਰਨ ਖੇਤੀ ਮੋਟਰਾਂ ਤੇ ਮੀਟਰ ਤੇ ਸਮਰਾਟ ਚਿੱਪ ਵਾਲੇ ਮੀਟਰ ਨਾ ਲਾਉਣ ਅਤੇ ਨਸ਼ਿਆਂ ਨੂੰ ਬੰਦ ਕਰਨ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਰਗੇ ਕਈ ਭਖਦੇ ਕਿਸਾਨੀ ਮਸਲੇ ਜ਼ਿਲ੍ਹਾ ਪੱਧਰੀ ਧਰਨਿਆਂ ਦੇ ਮੁੱਦੇ ਹਨ। ਪੰਜਾਬ ਸਰਕਾਰ ਵਿਰੁੱਧ ਕਿਸਾਨ ਘੋਲ ਨੂੰ ਹੋਰ ਤਿੱਖਾ ਕਰਦਿਆਂ ਅਗਲੇ ਪੜਾਅ ਤੇ ਚੰਡੀਗੜ੍ਹ ਪੱਕਾ ਮੋਰਚਾ ਲਾਇਆ ਜਾਵੇਗਾ ਜਿਸ ਬਾਰੇ ਠੋਸ ਐਲਾਨ 10 ਫ਼ਰਵਰੀ ਨੂੰ ਕੀਤਾ ਜਾਵੇਗਾ। ਅਤੇ ਸੰਯੁਕਤ ਕਿਸਾਨ ਮੋਰਚੇ ਤੇ ਟਰੇਡ ਯੂਨੀਅਨਾਂ ਵੱਲੋਂ 16 ਫ਼ਰਵਰੀ ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਮੁਕਤਸਰ ਸਾਹਿਬ ਵਿੱਚ ਵੀ ਲਾਗੂ ਕਰਨ ਦਾ ਐਲਾਨ ਵੀ ਕੀਤਾ।

ਸ਼ਾਮਲ ਚ ਬਲਾਕ ਲੰਬੀ ਦੇ ਜਨਰਲ ਸਕੱਤਰ ਮਲਕੀਤ ਸਿੰਘ ਗੱਗੜ ਵਿੱਤ ਸਕੱਤਰ ਮਨੋਹਰ ਸਿੰਘ ਸਿੱਖਵਾਲਾ ਨਿਸ਼ਾਨ ਸਿੰਘ ਕੱਖਾਂਵਾਲੀ ਕੁਲਦੀਪ ਸਿੰਘ ਕਰਮਗੜ੍ਹ ਮਲੋਟ ਮੁਕਤਸਰ ਬਲਾਕ ਦੇ ਜਨਰਲ ਸਕੱਤਰ ਸੁਖਰਾਜ ਸਿੰਘ ਰੂੜਿਆਂਵਾਲੀ ਮਾ ਗੁਰਚਰਨ ਸਿੰਘ ਗੰਧੜ ਗਿੱਦੜਬਾਹਾ ਦੇ ਸੀਨੀਅਰ ਮੀਤ ਪ੍ਰਧਾਨ ਅਜ਼ੈਬ ਸਿੰਘ ਮੱਲਣ ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸਰੀਂਹ ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂਲਕੋਟ ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਾਕਾ ਸਿੰਘ ਖੁੰਡੇ ਹਲਾਲ ਡੀ ਟੀ ਐਫ ਦੇ ਮਾਸਟਰ ਰਾਮਸਵਰਨ ਸਿੰਘ ਲੱਖੇਵਾਲੀ ਅਤੇ ਪਿੰਡਾਂ ਦੇ ਪ੍ਰਧਾਨ ਸਕੱਤਰ ਸਰਗਰਮ ਵਰਕਰ ਤੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।






Comments

Popular posts from this blog

ਪੱਤਰਕਾਰ ਭਾਈਚਾਰੇ ਤੇ ਸ਼ਹਿਰ ਦੀਆਂ ਸਮੂਹ ਜੱਥੇਬੰਦੀਆਂ ਵੱਲੋਂ ਧਰਨਾ

ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੀ ਵਧਦੀ ਗਿਣਤੀ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ !