ਜਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਸਾਂਸ ਪ੍ਰੋਗਰਾਮ ਅਧੀਨ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਦਿੱਤੀ ਗਈ ਟਰੇਨਿੰਗ

ਨਮੂਨੀਆ ਦੀ ਜਲਦੀ ਪਛਾਣ ਕਰਕੇ ਅਤੇ ਜਲਦੀ ਇਲਾਜ ਸ਼ੁਰੂ ਕਰਕੇ ਬੱਚਿਆਂ ਦੀਆਂ ਬਹੁਤ ਸਾਰੀਆਂ ਕੀਮਤੀ ਜਾਨਾ ਬਚਾਈਆਂ ਜਾ ਸਕਦੀਆਂ ਹਨ: ਡਾ ਨਵਜੋਤ ਕੌਰ ਸਿਵਲ ਸਰਜਨ


ਰਿਪੋਰਟ ਬੂਟਾ ਸਿੰਘ :- ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਦਫਤਰ ਸਿਵਲ ਸਰਜਨ ਵਿਖੇ ਸਾਂਸ ਪ੍ਰੋਗਰਾਮ ਅਧੀਨ ਜਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਸੁਪਰਵਾਇਜ਼ਰੀ ਸਟਾਫ ਨੂੰ ਟਰੇਨਿੰਗ ਦਿੱਤੀ ਗਈ । ਟਰੇਨਿੰਗ ਦੋਰਾਨ ਡਾ ਨਵਜੋਤ ਕੌਰ ਸਿਵਲ ਸਰਜਨ ਨੇ ਕਿਹਾ ਕਿ ਪੰਜ ਸਾਲ ਤੱਕ ਦੇ ਬੱਚਿਆਂ ਵਿਚ ਹੋਣ ਵਾਲੀਆਂ ਮੌਤਾ ਦਾ ਨਮੂਨੀਆ ਮੁੱਖ ਕਾਰਨ ਹੈ, ਜੋ ਕਿ ਫੇਫੜਿਆਂ ਵਿਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ ਅਤੇ ਜੇਕਰ ਨਮੂਨੀਆ ਦੀ ਜਲਦੀ ਪਛਾਣ ਕਰਕੇ ਇਲਾਜ ਨਾ ਕੀਤਾ ਜਾਵੇ ਤਾਂ ਇਹ ਘਾਤਕ ਸਿੱਧ ਹੋ ਸਕਦਾ ਹੈ। ਉਨ੍ਹਾ ਕਿਹਾ ਕਿ ਨਮੂਨੀਆਂ ਇਕ ਗੰਭੀਰ ਬਿਮਾਰੀ ਹੈ, ਇਸ ਲਈ ਘਰੇਲੂ ਇਲਾਜ ਵਿਚ ਸਮਾਂ ਨਾ ਗਵਾਇਆ ਜਾਵੇ ਅਤੇ ਇਸ ਦੇ ਲੱਛਣਾਂ ਦੀ ਜਲਦੀ ਪਛਾਣ ਕਰਕੇ ਮਰੀਜ ਨੂੰ ਤੁਰੰਤ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ।ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਮੂਨਿਆਂ ਤੋਂ ਬਚਾਅ ਅਤੇ ਇਸਦੇ ਇਲਾਜ ਸਬੰਧੀ “ਸੋਸ਼ਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਊਟਰੀਲਾਇਜ਼ ਨਮੂਨੀਆ ਸਕਸੈਸਫੁੱਲੀ” (ਸਾਂਸ) ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ । ਜਿਸ ਤਹਿਤ ਲੋਕਾਂ ਨੂੰ ਨਮੂਨੀਆ ਤੋਂ ਬਚਾਅ ਸਬੰਧੀ ਜਾਗਰੂਕ ਕਰਨਾ, ਨਮੂਨੀਆ ਦੀ ਜਲਦੀ ਪਛਾਣ ਕਰਕੇ ਇਸਦਾ ਇਲਾਜ ਕਰਨਾ ਅਤੇ ਗੰਭੀਰ ਨਮੂਨੀਆ ਵਾਲੇ ਕੇਸਾਂ ਨੂੰ ਜਲਦੀ ਹਸਪਤਾਲਾਂ ਵਿੱਚ ਲੈਕੇ ਜਾਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਆਪਣੀ ਸੰਸਥਾ ਵਿਚ ਕੰਮ ਕਰਦੇ ਸਾਰੇ ਸਟਾਫ ਨੂੰ ਇਸ ਪ੍ਰੌਗਰਾਮ ਬਾਰੇ ਟਰੇਨਿੰਗ ਦਿੱਤੀ ਜਾਵੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ ।ਇਸ ਮੌਕੇ ਡਾ.ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਕਿਹਾ ਕਿ ਨਮੂਨੀਆ ਤੋਂ ਬਚਣ ਲਈ ਸਾਨੂੰ ਆਪਣੇ ਹੱਥਾਂ ਨੂੰ ਵਾਰ ਵਾਰ ਥੋਣਾ ਚਾਹੀਦਾ ਹੈ ਤਾਂ ਜੋ ਬੈਕਟੀਰੀਆ ਨੂੰ ਰੋਕਣ ਵਿਚ ਮਦਦ ਮਿਲ ਸਕੇ। ਉਨ੍ਹਾ ਕਿਹਾ ਕਿ 5 ਸਾਲ ਤੱਕ ਦੇ ਬੱਚਿਆਂ ਵਿਚ ਨਮੂਨਿਆ ਦੇ ਹਲਕੇ ਅਤੇ ਗੰਭੀਰ ਲੱਛਣਾ ਵਾਲੇ ਬੱਚਿਆਂ ਦਾ ਆਕਸੀਜਨ ਲੈਵਲ ਚੈੱਕ ਜਰੂਰ ਕਰਨਾ ਚਾਹੀਦਾ ਹੈ ਅਤੇ ਉਨ੍ਹਾ ਨੂੰ ਮਾਹਿਰ ਡਾਕਟਰ ਕੋਲ ਤੁਰੰਤ ਰੈਫਰ ਕਰਨਾ ਚਾਹੀਦਾ ਹੈ।ਇਸ ਮੌਕੇ ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ ਨੇ ਕਿਹਾ ਕਿ ਨਮੂਨੀਆ ਤੋਂ ਬਚਾਉਣ ਲਈ ਮਾਂ ਦਾ ਪਹਿਲਾ ਗਾੜ੍ਹਾ ਦੁੱਧ ਜਰੂਰ ਪਿਲਾਉਣਾ ਚਾਹੀਦਾ ਹੈ ਅਤੇ 6 ਮਹੀਨੇ ਤੱਕ ਸਿਰਫ ਮਾ ਦਾ ਦੁੱਧ ਪਿਲਾਉਣਾ ਚਾਹੀਦਾ ਹੈ, ਸਰਦੀਆਂ ਵਿਚ ਬੱਚਿਆਂ ਨੂੰ ਗਰਮ ਕੱਪੜੇ ਪਾ ਕੇ ਰੱਖਣੇ ਚਾਹੀਦੇ ਹਨ ਅਤੇ ਬੱਚਿਆਂ ਨੂੰ ਜਮੀਨ ਤੇ ਨੰਗੇ ਪੈਰ ਨਾ ਤੁਰਨ ਦਿਉ । ਉਨ੍ਹਾ ਕਿਹਾ ਕਿ ਬੱਚਿਆਂ ਦਾ ਸਮੇਂ ਸਿਰ ਅਤੇ ਸੰਪੂਰਣ ਟੀਕਾਕਰਨ ਜਰੂਰ ਕਰਵਾਇਆ ਜਾਵੇ । ਬੱਚਿਆਂ ਦੇ ਨੇੜੇ ਧੁੰਆਂ ਨਾ ਹੋਣ ਦਿਉ । ਇਨ੍ਹਾ ਸਾਵਧਾਨੀਆਂ ਨਾਲ ਅਸੀਂ ਨਮੂਨੀਆਂ ਦੀ ਬੀਮਾਰੀ ਤੋਂ ਆਪਣੇ ਆਪ ਨੂੰ ਅਤੇ ਆਪਣੇ ਬੱਚਿਆਂ ਨੂੰ ਬਚਾ ਸਕਦੇ ਹਾਂ । ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ,ਡਾ ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ, ਡਾ ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਪਰਮਦੀਪ ਸਿੰਘ ਸੰਧੂ ਬੱਚਿਆਂ ਦੇ ਮਾਹਿਰ, ਦੀਪਕ ਕੁਮਾਰ ਡੀ.ਪੀ.ਐਮ., ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਹਾਜ਼ਰ ਸਨ।



Comments

Popular posts from this blog

ਪੱਤਰਕਾਰ ਭਾਈਚਾਰੇ ਤੇ ਸ਼ਹਿਰ ਦੀਆਂ ਸਮੂਹ ਜੱਥੇਬੰਦੀਆਂ ਵੱਲੋਂ ਧਰਨਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੀ ਪੰਜ ਰੋਜ਼ਾ ਧਰਨੇ ਸ਼ੁਰੂ

ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੀ ਵਧਦੀ ਗਿਣਤੀ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ !