Posts

Showing posts from June, 2025

ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਨਵ ਨਿਯੁਕਤ ਪ੍ਰਧਾਨ ਤਰਸੇਮ ਗੋਇਲ ਨੂੰ ਪੌਦਾ ਦੇ ਕੇ ਐਡਵੋਕੇਟ ਅਮਨ ਮਿੱਤਲ ਨੇ ਕੀਤਾ ਸਨਮਾਨਿਤ

Image
ਜਿਸ ਨੂੰ ਲੈ ਕੇ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿੱਚ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ, ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਪੌਦੇ ਲਗਾ ਕੇ ਵਾਤਾਵਰਣ ਦਿਵਸ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਐਡਵੋਕੇਟ ਅਮਨ ਮਿੱਤਲ ਡਾਇਰੈਕਟਰ ਪੰਜਾਬ ਵਾਟਰ ਰੀਸੋਰਸਸ ਮੈਨੇਜ਼ਮੈਂਟ ਅਤੇ ਡਿਵੈਲਪਮਿੰਟ ਕਾਰਪੋਰੇਸ਼ਨ ਲਿਮ: ਵੱਲੋਂ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਮਿਤ ਸ਼੍ਰੀ ਮੁਕਤਸਰ ਸਾਹਿਬ ਤੋਂ ਅਗਰਵਾਲ ਸਭਾ ਰਜ਼ਿ: ਦੇ ਨਵ ਨਿਯੁਕਤ ਪ੍ਰਧਾਨ ਤਰਸੇਮ ਗੋਇਲ ਨੂੰ ਪੌਦਾ ਦੇ ਸਨਮਾਨਿਤ ਕੀਤਾ ਤੇ ਨਾਲ ਹੀ ਆਮ ਲੋਕਾਂ ਨੂੰ ਵੀ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਦਾ ਸੁਨੇਹਾ ਦਿੱਤਾ। ਇਸ ਮੌਕੇ ਪ੍ਰਧਾਨ ਤਰਸੇਮ ਗੋਇਲ ਨੇ ਐਡਵੋਕੇਟ ਅਮਨ ਮਿੱਤਲ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਅਗਰਵਾਲ ਸਭਾ ਰਜ਼ਿ: ਦੇ ਆਹੁਦੇਦਾਰ ਤੇ ਮੈਂਬਰ ਵਾਤਾਵਰਣ ਨੂੰ ਹਰਾ ਭਰਾ ਰੱਖਣ ਲਈ ਹਰ ਤਰ੍ਹਾਂ ਦੇ ਉਪਰਾਲੇ ਵਿੱਚ ਭਾਗ ਲੈਣ ਲਈ ਤੱਤਪਰ ਹਨ। ਇਸ ਮੌਕੇ ਪ੍ਰਧਾਨ ਤਰਸੇਮ ਗੋਇਲ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਐਨੀ ਦਿਨੀਂ ਤਾਪਮਾਨ ਸਿਖਰ ’ਤੇ ਪਹੁੰਚ ਚੁੱਕਾ ਹੈ ਤੇ ਹਰ ਵਿਅਕਤੀ ਹੀਟ ਸਟ੍ਰੋਕ ਤੋਂ ਬਚਣ ਲਈ ਉਪਰਾਲੇ ਕਰ ਰਿਹਾ ਹੈ, ਪਰ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਕੁਝ ਦੇਣਾ ਚਾਹੁੰਦੇ ਹਾਂ ਤਾਂ ਸਾਨੂੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਪੈਣਗੇ, ਕਿਉਂਕਿ ਵੱਧ ਰਿਹਾ ਤਾਪਮਾਨ ਸਿਰਫ਼ ਮਨੁੱਖਾਂ ਲਈ ਹੀ ਨਹੀਂ ਸਗੋਂ ਪਸ਼ੂ, ਪੰਛੀਆਂ ਤੇ ਪੌਂਦਿਆ ਲਈ ਵੀ ਖਤਰਨਾਕ ਹੈ, ਇਸ ਲ...